ਬਠਿੰਡਾ:ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮਾਂ (PRTC and PUNBUS contract employees) ਵੱਲੋਂ ਅੱਜ ਆਪਣੀ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਇਸੇ ਹੜਤਾਲ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਜੋ ਵੀ ਠੇਕਾ ਮੁਲਾਜ਼ਮ ਹੜਤਾਲ ‘ਤੇ ਜਾਏਗਾ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ, ਪਰ ਅੱਜ ਬਠਿੰਡਾ ਦੇ ਬੱਸ ਸਟੈਂਡ ਵਿੱਚ ਵੱਡੀ ਗਿਣਤੀ ਵਿੱਚ ਧੱਕੇ ਨਾਲ ਵੜੇ ਇਨ੍ਹਾਂ ਪੀਆਰਟੀਸੀ ਦੇ ਪਨਬੱਸ ਡਰਾਈਵਰਾਂ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਤੋਂ ਇਹ ਵਿਭਾਗ ਠੇਕਾ ਮੁਲਾਜ਼ਮ ’ਤੇ ਪਿਆ ਹੈ, ਉਦੋਂ ਤੋਂ ਪੀਆਰਟੀਸੀ ਅਤੇ ਪਨਬੱਸ ਨੂੰ ਮੁਨਾਫ਼ੇ ਵਿੱਚ ਲੈ ਕੇ ਜਾ ਰਹੇ ਸਨ ਤਾਂ ਉਦੋਂ ਅਸੀਂ ਚੰਗੇ ਸੀ, ਪਰ ਜਦੋਂ ਅਸੀਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਤਾਂ ਸਾਨੂੰ ਡਿੱਪੂ ਵਿੱਚੋਂ ਜ਼ਲੀਲ ਕਰਕੇ ਕੱਢਿਆ ਗਿਆ।
ਇਹ ਵੀ ਪੜੋ:ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ CM ਚੰਨੀ ’ਤੇ ਮਾਈਨਿੰਗ ਨੂੰ ਲੈ ਕੇ ਸਾਧੇ ਨਿਸ਼ਾਨੇ
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਉਹ ਇਸੇ ਤਰ੍ਹਾਂ ਡਟੇ ਰਹਿਣਗੇ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਹ ਮੁਕੰਮਲ ਹੜਤਾਲ ‘ਤੇ ਰਹਿਣਗੇ।
ਠੇਕਾ ਮੁਲਾਜ਼ਮਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਬਠਿੰਡਾ ਬੱਸ ਸਟੈਂਡ ਪੁਲਿਸ ਛਾਉਣੀ ‘ਚ ਤਬਦੀਲ
ਪੀਆਰਟੀਸੀ ਅਤੇ ਪਨਬੱਸ ਅਧੀਨ ਠੇਕੇ (PRTC and PUNBUS contract employees) ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਅੱਜ ਉਨ੍ਹਾਂ ਵੱਲੋਂ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਕੀਤੀ ਜਾ ਰਹੀ ਹੈ, ਇਸ ਹੜਤਾਲ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਖ਼ਤੀ ਵਰਤਦਿਆਂ ਬਠਿੰਡਾ ਬੱਸ ਸਟੈਂਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਅਤੇ ਵੱਡੀ ਗਿਣਤੀ ਵਿੱਚ ਸਵੇਰ ਤੋਂ ਹੀ ਪੁਲਿਸ ਮੁਲਾਜ਼ਮ ਬੱਸ ਸਟੈਂਡ ਦਾ ਇੱਕ ਗੇਟ ਬੰਦ ਕਰੀ ਬੈਠੇ ਸਨ ਅਤੇ ਦੂਸਰੇ ਪਾਸੇ ਇਸ ਹੜਤਾਲ ਦੇ ਚੱਲਦਿਆਂ ਸਰਕਾਰੀ ਬੱਸ ਸੇਵਾ ਪੂਰੀ ਤਰ੍ਹਾਂ ਠੱਪ ਰਹੀ ਅਤੇ ਪ੍ਰਾਈਵੇਟ ਬੱਸ ਚਾਲਕਾਂ ਵੱਲੋਂ ਮੁਸਾਫਰਾਂ ਨੂੰ ਸਫਰ ਕਰਵਾਇਆ ਗਿਆ।