ਬਠਿੰਡਾ: ਪੰਜਾਬ ’ਚ ਸੱਤਾ ਬਦਲਣ ਤੋਂ ਬਾਅਦ ਵੀ ਕਰਜ਼ੇ ਹੇਠ ਦੱਬੇ ਕਿਸਾਨਾਂ ਵੱਲੋ ਖੁਦਕੁਸ਼ੀ ਕਰਨ ਦਾ ਸਿਲਸਲਾ ਜਾਰੀ ਹੈ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਕਿਸਾਨ ਕਰਜ਼ੇ ਤੋਂ ਪਰੇਸ਼ਾਨ ਸੀ ਜਿਸ ਕਾਰਨ ਉਸ ਨੇ ਖੇਤ ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਮਿਲੀ ਜਾਣਕਾਰੀ ਮੁਤਾਬਿਕ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਵਿਖੇ ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਸਤਨਾਮ ਸਿੰਘ ਨੇ ਆਰਥਿਕਤ ਤੰਗੀ ਦੇ ਚਲਦਿਆਂ ਆਪਣੇ ਖੇਤ ਜਾ ਕੇ ਫਾਹਾ ਲਾ ਲਿਆ ਸੀ ਜਿਸਦਾ ਪਤਾ ਨੇੜੇ ਬੱਕਰੀਆਂ ਚਾਰਨ ਵਾਲੇ ਲੋਕਾਂ ਨੂੰ ਪਤਾ ਚੱਲਿਆ। ਜਿਵੇਂ ਹੀ ਲੋਕਾਂ ਨੇ ਦੇਖਿਆ ਉਸ ਸਮੇਂ ਸਮੇਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਯੋਧਾ ਸਿੰਘ ਨੰਗਲਾ ਨੇ ਦੱਸਿਆ ਕਿ ਕਿਸਾਨ ਸਤਨਾਮ ਸਿੰਘ ਦੇ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਨੇ ਖਾ ਲਈ ਸੀ ਤੇ ਇਸ ਵਾਰ ਕਣਕ ਦੀ ਫਸਲ ਵੀ ਘੱਟ ਹੋਈ ਹੈ ਜਿਸ ਤੋਂ ਪਰੇਸ਼ਾਨ ਕਿਸਾਨ ਸਤਨਾਮ ਸਿੰਘ ਨੇ ਫਾਹਾ ਲੇ ਖੁਦਕੁਸੀ ਕਰ ਲਈ ਹੈ। ਮ੍ਰਿਤਕ ਕਿਸਾਨ ਸਿਰ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਤੌਰ ’ਤੇ 6-7 ਲੱਖ ਦਾ ਕਰਜ ਸੀ। ਕਿਸਾਨ ਆਗੂਆਂ ਨੇ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮੁਆਫ ਕਰਨ ਦੇ ਨਾਲ ਸਰਕਾਰ ਕੋਲੋਂ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਹੈ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਨੇ ਮ੍ਰਿਤਕ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕਿਸਾਨ ਕਰਜ਼ੇ ਤੋਂ ਪਰੇਸ਼ਾਨ ਸੀ ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਗਿਆ। ਫਿਲਹਾਲ ਉਨ੍ਹਾਂ ਵੱਲੋਂ 174 ਦੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜੋ:ਹਰ ਰੋਜ਼ 5000 ਸ਼ਰਧਾਲੂਆਂ ਨੂੰ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ