ਪੰਜਾਬ

punjab

ETV Bharat / city

ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬਠਿੰਡਾ ਦੇ ਸਬ ਡਿਵੀਜ਼ਨ ਤਲਵੰਡੀ ਸਾਬੋ ਅਧੀਨ ਆਉਂਦੇ ਪਿੰਡ ਭਾਗੀ ਬਾਂਦਰ ਨੌਜਵਾਨ ਕਿਸਾਨ ਬੀਰਬਲ ਵੱਲੋਂ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ (Farmer commits suicide in Bathinda) ਲਈ।

ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ
ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ

By

Published : Apr 24, 2022, 7:36 AM IST

ਬਠਿੰਡਾ:ਕਣਕ ਦੇ ਘੱਟ ਝਾੜ ਨਿਕਲਣ ਕਰਕੇ ਕਿਸਾਨਾਂ ਵੱਲੋਂ ਆਰਥਿਕ ਨੁਕਸਾਨ ਨਾ ਝੱਲਦੇ ਹੋਏ ਖ਼ੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਭਾਗੀ ਬਾਂਦਰ ਦੇ ਇੱਕ ਹੋਰ ਗ਼ਰੀਬ ਕਿਸਾਨ ਬੀਰਬਲ ਸਿੰਘ ਪੁੱਤਰ ਸਵਰਗੀ ਸੁਖਦੇਵ ਸਿੰਘ ਨੇ ਕਣਕ ਦੀ ਫਸਲ ਦਾ ਝਾੜ ਘੱਟ ਨਿਕਲਣ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ (Farmer commits suicide in Bathinda) ਲਈ ਹੈ।

ਇਹ ਵੀ ਪੜੋ:ਵਿਰੋਧ ਤੋਂ ਬਾਅਦ ਮਾਨ ਸਰਕਾਰ ਨੇ ਫੈਸਲਾ ਲਿਆ ਵਾਪਿਸ

ਪਿੰਡ ਵਾਸੀਆਂ ਅਨੁਸਾਰ ਬੀਰਬਲ ਸਿੰਘ ਜੋ ਕਿ ਸਿਰਫ਼ 7 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਹੋਰ ਜ਼ਮੀਨ ਠੇਕੇ ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗ਼ਰੀਬ ਕਿਸਾਨ ਦੇ ਸਿਰ ਚਾਰ ਲੱਖ ਤੋਂ ਵੱਧ ਦਾ ਕਰਜ਼ਾ ਸੀ ਜਿਸ ਕਰਕੇ ਉਹ ਪਰੇਸ਼ਾਨ ਵੀ ਰਹਿੰਦਾ ਸੀ। ਪਿੰਡ ਵਾਸੀਆਂ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਹੈ ਕਿ ਬੀਰਬਲ ਸਿੰਘ ਦੇ ਵਿਆਹ ਨੂੰ ਮਹਿਜ਼ ਤਿੰਨ ਮਹੀਨੇ ਹੀ ਹੋਏ ਹਨ ਅਤੇ ਉਹ ਕਰਜ਼ੇ ਦੀ ਮਾਰ ਨਾ ਝੱਲਦਿਆਂ ਉਸ ਨੇ ਅੱਜ ਖੁਦਕੁਸ਼ੀ ਕਰ (Farmer commits suicide in Bathinda) ਲਈ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬੀਰਬਲ ਕਣਕ ਦੇ ਘੱਟ ਝਾੜ ਤੋਂ ਇਸ ਕਰਕੇ ਪਰੇਸ਼ਾਨ ਸੀ ਕਿ ਪੂਰਾ ਖਰਚਾ ਵੀ ਨਹੀਂ ਨਿਕਲ ਰਿਹਾ ਜਿਸ ਕਰਕੇ ਉਸ ਨੇ ਇਹ ਕਦਮ ਪੁੱਟਿਆ। ਜਾਣਕਾਰੀ ਅਨੁਸਾਰ ਪਿੰਡ ਭਾਗੀਵਾਂਦਰ ਵਿਖੇ ਪਿਛਲੇ ਚਾਰ ਦਿਨਾਂ ਵਿੱਚ ਇਹ ਦੂਜੀ ਘਟਨਾ ਹੈ ਜਿਸ ਕਰਕੇ ਪਿੰਡ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਅਤੇ ਰੇਸ਼ਮ ਸਿੰਘ ਯਾਤਰੀ ਨੇ ਇਸ ਘਟਨਾ ਤੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਣਕ ਦੇ ਘੱਟ ਝਾੜ ਤੇ ਤੁਰੰਤ ਬੋਨਸ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ ਅਤੇ ਕਿਸਾਨ ਘੱਟ ਝਾੜ ਤੋਂ ਪ੍ਰੇਸ਼ਾਨ ਅਤੇ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਖ਼ੁਦਕੁਸ਼ੀਆਂ ਦੇ ਰਾਹ ਤੋਂ ਰੋਕ ਸਕਣ । ਕਿਸਾਨ ਆਗੂਆਂ ਨੇ ਮ੍ਰਿਤਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਅਤੇ ਦੱਸ ਲੱਖ ਰੁਪਏ ਮੁਆਵਜ਼ੇ ਦੀ ਵੀ ਮੰਗ ਕੀਤੀ।

ਇਹ ਵੀ ਪੜੋ:ਚੰਡੀਗੜ੍ਹ ਦੀ ਬੁੜੈਲ ਜੇਲ੍ਹ ਨੇੜੇ ਮਿਲਿਆ ਟਿਫਨ ਬੰਬ, ਮੌਕੇ 'ਤੇ ਪਹੁੰਚੇ ਸੁਰੱਖਿਆ ਕਰਮੀ

ABOUT THE AUTHOR

...view details