ਬਠਿੰਡਾ: ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿਖੇ ਅਣਮਿੱਥੇ ਸਮੇਂ ਦੇ ਲਈ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਇਹ ਪ੍ਰਦਰਸ਼ਨ ਕਰਨਾਟਕ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਦੇ ਕਾਰਨ ਵੱਡਾ ਜਾਮ ਲੱਗ ਗਿਆ ਹੈ ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਕੀਤਾ ਜਾਮ, ਰਾਹਗੀਰ ਹੋਏ ਪਰੇਸ਼ਾਨ - Farmers blocked highway
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕੀਤਾ ਹੋਇਆ ਹੈ ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਕਰਨਾਟਕ ਸਰਕਾਰ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਜਦੋਂ ਤਕ ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਨਹੀਂ ਹੁੰਦੀ। ਉਦੋਂ ਤੱਕ ਪੰਜਾਬ ਦੀਆਂ ਸੜਕਾਂ ਅਣਮਿੱਥੇ ਸਮੇਂ ਲਈ ਜਾਮ ਰਹਿਣਗੀਆਂ, ਜਿਸ ਲਈ ਸਿੱਧੇ ਤੌਰ ਉੱਪਰ ਕਰਨਾਟਕ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਵਾਲੀ ਸਰਕਾਰ ਖਿਲਾਫ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਇਹ ਵੀ ਪੜੋ:ਮੋਟਰਸਾਈਕਲ ਮਕੈਨਿਕ ਦੀ ਦੁਕਾਨ 'ਚ ਲੱਗੀ ਅੱਗ, 6 ਮੋਟਰਸਾਇਕਲ ਸੜਕੇ ਸੁਆਹ