ਬਠਿੰਡਾ:ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਖ਼ਿਲਾਫ਼ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ(skm burnt effigy of center govt)। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਖ਼ਿਲਾਫ਼ ਪੰਜਾਬ ਦੀਆਂ ਸਾਰੀਆਂ ਸਿਆਸੀਆਂ ਪਾਰਟੀਆਂ ਵਿੱਚ ਇਸ ਪ੍ਰਤੀ ਕਾਫੀ ਰੋਸ ਪਾਇਆ ਜਾ ਰਿਹਾ ਹੈ (farmers mobilized against bbmb decision)।
ਕੇਂਦਰ ਦੇ ਇਸ ਫੈਸਲੇ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਪਿੰਡ ਕੋਟ ਬੁੱਢਾ ਤੁੰਗ ਘਰਿਆਲਾ ਆਦਿ ਪਿੰਡਾਂ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂ ਕਾਰਜ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।