ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਵੱਲੋਂ ਭਾਰਤੀ ਕਪਾਹ ਨਿਗਮ ਦੇ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੇ ਮੰਗਲਵਾਰ ਨੂੰ ਦਫ਼ਤਰ ਦਾ ਘਿਰਾਓ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੀਸੀਆਈ ਦੇ ਅਧਿਕਾਰੀਆਂ ਨੂੰ ਬਾਹਰ ਨਹੀਂ ਜਾਣ ਦੇਣਗੇ। ਜ਼ਿਕਰਯੋਗ ਹੈ ਕਿ ਕਿਸਾਨ ਨਰਮੇ ਦੀ ਉੱਚਿਤ ਖਰੀਦ ਦੀ ਮੰਗ ਕਰ ਰਹੇ ਹਨ ਕਿਉਂਕਿ ਕਿਸਾਨਾਂ ਨੂੰ ਫ਼ਸਲ ਦਾ ਬਣਦਾ ਭਾਅ ਨਹੀਂ ਮਿਲ ਰਿਹਾ ਹੈ।
ਕਿਸਾਨਾਂ ਨੇ ਘੇਰਿਆ ਸੀਸੀਆਈ ਦਫ਼ਤਰ, ਪ੍ਰਸ਼ਾਸਨ ਵਿਰੁੱਧ ਧਰਨਾ
ਭਾਰਤੀ ਕਿਸਾਨ ਯੂਨੀਅਨ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਭਾਰਤੀ ਕਪਾਹ ਨਿਗਮ ਦੇ ਦਫ਼ਤਰ ਦੇ ਬਾਹਰ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਣਗੇ।
ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਨੇ ਸੀਸੀਆਈ ਦਫ਼ਤਰ ਦੇ ਬਾਹਰ ਧਰਨਾ ਅਣਮਿੱਥੇ ਸਮੇਂ ਵਾਸਤੇ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਕਾਕਾ ਸਿੰਘ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਸੁਧ ਨਹੀਂ ਲੈ ਰਹੀ ਹੈ। ਨਰਮਾ ਕਿਸਾਨਾਂ ਦਾ ਮੰਡੀ ਵਿੱਚ ਰੁਲ ਰਿਹਾ ਹੈ ਪਰ ਸਰਕਾਰ ਕਿਸਾਨਾਂ ਦੀ ਲਗਾਤਾਰ ਲੁੱਟ ਕਰ ਰਹੀ ਹੈ। ਸਰਕਾਰ ਨੇ ਜਿਹੜਾ ਨਰਮੇ ਦਾ ਭਾਅ ਤੈਅ ਕੀਤਾ ਹੈ, ਉਸ ਰੇਟ 'ਤੇ ਵੀ ਕੋਈ ਕਿਸਾਨਾਂ ਦਾ ਨਰਮਾ ਖਰੀਦਣ ਨੂੰ ਤਿਆਰ ਨਹੀਂ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਨਰਮੇ ਦੀ ਕਾਸ਼ਤ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੂੰ ਬਿਲਕੁੱਲ ਵੀ ਫਾਇਦਾ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਾਲਾਤ ਵੇਖਦੇ ਹੋਏ ਉਹ ਨਰਮੇ ਦੀ ਕਾਸ਼ਤ ਬਿਲਕੁਲ ਲਈ ਕਰਨਗੇ ਉਨ੍ਹਾਂ ਨੂੰ ਨਰਮੇ ਦੀ ਕਰਕੇ ਘਾਟਾ ਪੈ ਰਿਹਾ ਹੈ। ਸੀਸੀਆਈ ਦਫਤਰ ਬਾਹਰ ਸੋਮਵਾਰ ਤੋਂ ਹੀ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮਨ ਲੈਂਦੀ ਉਥੋ ਤੱਕ ਇਹ ਧਰਨਾ ਜਾਰੀ ਰਹੇਗਾ।