ਪੰਜਾਬ

punjab

By

Published : Apr 25, 2022, 3:24 PM IST

ETV Bharat / city

ਕੇਂਦਰ ਵੱਲੋਂ ਡੀਏਪੀ ਦੇ ਵਧਾਏ ਭਾਅ ਤੋਂ ਭੜਕੇ ਕਿਸਾਨ

ਵਧਾਏ ਗਏ ਡੀਏਪੀ ਦੇ ਰੇਟ ਵਧਾਏ ਜਾਣ ਤੋਂ ਬਾਅਦ ਬਠਿੰਡਾ ’ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਐਮਐਸਪੀ ਦੀ ਲੜਾਈ ਲੜ ਰਹੇ ਹਨ ਕਿਸਾਨ ਖੁਦਕੁਸ਼ੀ ਦੇ ਰਾਹ ’ਤੇ ਤੁਰੇ ਹੋਏ ਹਨ। ਕਿਸਾਨ ਦੋ ਸਾਲ ਤੋਂ ਫ਼ਸਲਾਂ ’ਤੇ ਐਮਐਸਪੀ ਦੀ ਲੜਾਈ ਲੜ ਰਹੇ ਹਨ ਇਸ ਲਈ ਕੇਂਦਰ ਸਰਕਾਰ ਇਹ ਫੈਸਲਾ ਵਾਪਸ ਲਵੇ ਨਹੀਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਰੋਧ
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਰੋਧ

ਬਠਿੰਡਾ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਡੀਏਪੀ ਖਾਦ ਦੇ ਭਾਅ 150 ਰੁਪਏ ਵਾਧਾ ਕਰ ਦਿੱਤਾ ਗਿਆ ਹੈ। ਜਿਸਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਠਿੰਡਾ ਵਿਖੇ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਉਲਟ ਲਗਾਤਾਰ ਫੈਸਲੇ ਲੈਂਦੇ ਆ ਰਹੀ ਹੈ। ਪਹਿਲਾਂ ਉਨ੍ਹਾਂ ਵੱਲੋਂ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਗਈਆਂ ਇਸ ਤੋਂ ਬਾਅਦ ਡੀਜ਼ਲ ਦੇ ਰੇਟ ਵਧਾਏ ਗਏ, ਫਿਰ ਖਾਦ ਦੇ ਰੇਟ ਵਧਣ ਨਾਲ ਕਿਸਾਨਾਂ ’ਤੇ ਦੋਹਰੀ ਮਾਰ ਗਈ।

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਰੋਧ

ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਪਹਿਲਾਂ ਹੀ ਐਮਐਸਪੀ ਦੀ ਲੜਾਈ ਲੜ ਰਹੇ ਹਨ ਕਿਸਾਨ ਖੁਦਕੁਸ਼ੀ ਦੇ ਰਾਹ ’ਤੇ ਤੁਰੇ ਹੋਏ ਹਨ। ਕਿਸਾਨ ਦੋ ਸਾਲ ਤੋਂ ਫ਼ਸਲਾਂ ’ਤੇ ਐਮਐਸਪੀ ਦੀ ਲੜਾਈ ਲੜ ਰਹੇ ਹਨ ਇਸ ਲਈ ਕੇਂਦਰ ਸਰਕਾਰ ਇਹ ਫੈਸਲਾ ਵਾਪਸ ਲਵੇ ਨਹੀਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।

ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ ਉਹ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਡੀਜ਼ਲ-ਪੈਟਰੋਲ ਦੇ ਰੇਟਾਂ ਨੇ ਵੀ ਕਿਸਾਨਾਂ ਦਾ ਲੱਕ ਤੋੜ ਰੱਖਿਆ ਹੈ ਇੱਕ ਪਾਸੇ ਕੇਂਦਰ ਲਈ ਕਣਕ ਰੇਟ 50 ਰੁਪਏ ਵਧਾਏ ਹਨ ਅਤੇ ਦੂਜੇ ਪਾਸੇ ਡੀਏਪੀ ਦਾ ਭਾਅ 150 ਰੁਪਏ ਵਧਾ ਦਿੱਤਾ ਹੈ।

ਕਿਸਾਨਾਂ ਨੇ ਅੱਗੇ ਕਿਹਾ ਕਿ ਇਹ ਸਮਾਂ ਝੋਨੇ ਦੀ ਬਿਜਾਈ ਦਾ ਹੈ ਇਸ ਲਈ ਕਿਸਾਨਾਂ ਨੂੰ ਫਸਲਾਂ ’ਤੇ ਜਿਆਦਾ ਖਰਚਾ ਆਵੇਗਾ ਪਹਿਲਾਂ ਹੀ ਇਸ ਵਾਰੀ ਕਣਕ ਦਾ ਝਾੜ ਘੱਟ ਹੋਇਆ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਡੀਏਪੀ ਖਾਦ ਨੂੰ ਘਟਾ ਦੇਣ ਤਾਂ ਜੋ ਉਹ ਆਪਣਾ ਗੁਜਾਰਾ ਸਹੀ ਢੰਗ ਨਾਲ ਕਰ ਸਕਣ।

ਇਹ ਵੀ ਪੜੋ:ਮੰਗ ਵੱਧਣ ਦੇ ਬਾਵਜੂਦ ਕਣਕ ਦੀ ਖ਼ਰੀਦ 15 ਸਾਲ ਦੇ ਹੇਠਲੇ ਪੱਧਰ 'ਤੇ

ABOUT THE AUTHOR

...view details