ਬਠਿੰਡਾ: ਪਿਛਲੇ ਕਈ ਮਹੀਨਿਆਂ ਤੋ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਬਾੜੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ। ਜਿਸ ਨੂੰ ਲੈਕੇ ਕਿਸਾਨਾਂ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ ਅਤੇ ਜਿਥੇ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨ ਸੰਘਰਸ਼ ਕਰ ਰਹੇ ਹਨ, ਉਥੇ ਹੀ ਪੰਜਾਬ 'ਚ ਵੀ ਕਈ ਥਾਵਾਂ 'ਤੇ ਧਰਨਾ ਪ੍ਰਦਰਸ਼ਨ ਕਿਸਾਨਾਂ ਦਾ ਜਾਰੀ ਹੈ। ਕਿਸਾਨਾਂ ਦੇ ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨ ਆਪਣੀ ਜਾਨ ਵੀ ਗੁਆ ਚੁੱਕੇ ਹਨ। ਜਿਸ ਦੇ ਚੱਲਦਿਆਂ ਜੈਤੋਂ 'ਚ ਲੱਗੇ ਮੋਰਚੇ ਦੌਰਾਨ ਵੀ ਕਿਸਾਨ ਦੀ ਮੌਤ ਹੋ ਗਈ ਸੀ। ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ ਦੀ ਖੇਤੀ ਕਾਨੂੰਨਾਂ ਖਿਲਾਫ਼ ਲੱਗੇ ਮੋਰਚੇ 'ਚ ਜਾਨ ਗਈ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਕਿਸਾਨ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਕੀਤੀ ਗਈ , ਜਿਸ ਕਾਰਨ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।