ਬਠਿੰਡਾ: ਖੇਤੀ ਬਿੱਲਾਂ ਦੇ ਵਿਰੁੱਧ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਬਠਿੰਡਾ ਸ਼ਹਿਰ ਵਿੱਚ ਕਿਸਾਨਾਂ ਨੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਹੈ।
ਬਠਿੰਡਾ: ਕਿਸਾਨਾਂ ਨੇ ਦੁਕਾਨਦਾਰਾਂ ਨੂੰ 'ਪੰਜਾਬ ਬੰਦ' ਸਫ਼ਲ ਬਣਾਉਣ ਦੀ ਕੀਤੀ ਅਪੀਲ - Bathinda city
ਖੇਤੀ ਬਿੱਲਾਂ ਦੇ ਵਿਰੁੱਧ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਬਠਿੰਡਾ ਸ਼ਹਿਰ ਵਿੱਚ ਕਿਸਾਨਾਂ ਨੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਹੈ।
ਸ਼ਹਿਰ ਵਿੱਚ ਦੁਕਾਨ ਤੋਂ ਦੁਕਾਨ ਜਾ ਕੇ ਕਿਸਾਨਾਂ ਨੇ ਦੁਕਾਨਦਾਰਾਂ ਨੂੰ ਕਿਸਾਨ ਅਤੇ ਲੋਕ ਵਿਰੋਧੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਥ ਮੰਗਿਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਇਨ੍ਹਾਂ ਲੋਕ ਵਿਰੋਧੀ ਕਾਨੂੰਨਾਂ ਵਿਰੁੱਧ 25 ਸਤੰਬਰ ਨੂੰ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਕਿਸੇ ਵੀ ਦੁਕਾਨ ਨੂੰ ਧੱਕੇ ਨਾਲ ਬੰਦ ਨਹੀਂ ਕਰਵਾਇਆ ਜਾਵੇਗਾ, ਸਿਰਫ਼ ਜੋ ਦੁਕਾਨਦਾਰ ਆਪਣੀ ਇੱਛਾ ਨਾਲ ਬੰਦ ਕਰਦਾ ਹੈ, ਉਸ ਦਾ ਧੰਨਵਾਦ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿਸਾਨ ਪੰਜਾਬ ਦੀ ਰੀੜ ਦੀ ਹੱਡੀ ਹਨ। ਜਗਸੀਰ ਸਿੰਘ ਨੇ ਕਿਹਾ ਜੇਕਰ ਸਰੀਰ ਦੀ ਰੀੜ ਦੀ ਹੱਡੀ ਨਕਾਰਾ ਹੋ ਜਾਵੇ ਤਾਂ ਸਰੀਰ ਕਿਸੇ ਕੰਮ ਦਾ ਨਹੀਂ ਰਹਿੰਦਾ ਹੈ। ਉਨ੍ਹਾਂ ਕਿਹਾ ਇਸੇ ਕਰਕੇ ਇਨ੍ਹਾਂ ਦੁਕਾਨਦਾਰਾਂ ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਕਾਨੂੰਨ ਸਿਰਫ਼ ਕਿਸਾਨ ਮਾਰੂ ਨਹੀਂ ਸਗੋਂ ਸਾਰੇ ਵਰਗਾਂ ਨੂੰ ਬਰਬਾਦ ਕਰ ਦੇਣਗੇ।