ਬਠਿੰਡਾ:ਸ਼ਹਿਰ ’ਚ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਬਠਿੰਡਾ ਤੋਂ ਲੁਧਿਆਣਾ ਜਾ ਰਹੀ ਬੱਸ ਦੇ ਡਰਾਇਵਰ ਦੇ ਮਹਿਲਾ ਸਵਾਰੀ ਵੱਲੋਂ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਪੀਆਰਟੀਸੀ ਕਰਮਚਾਰੀਆਂ ਨੇ ਭੁੱਚੋ ਮੰਡੀ ਵਿਖੇ ਬੱਸਾਂ ਖੜੀਆ ਕਰਕੇ ਬਠਿੰਡਾ ਚੰਡੀਗੜ੍ਹ ਹਾਈਵੇ ਜਾਮ ਕਰ ਦਿੱਤਾ। ਨਾਲ ਹੀ ਇਨਸਾਫ ਦੀ ਮੰਗ ਕੀਤੀ।
ਇਸ ਦੌਰਾਨ ਡਰਾਈਵਰ ਦਾ ਕਹਿਣਾ ਹੈ ਕਿ ਮਹਿਲਾ ਵੱਲੋਂ ਉਸ ਦੇ ਨਾਲ ਬਦਸਲੂਕੀ ਕੀਤੀ ਗਈ ਹੈ। ਨਾਲ ਹੀ ਡਰਾਈਵਰ ਨੇ ਆਧਾਰ ਕਾਰਡ ’ਤੇ ਮਹਿਲਾ ਨੂੰ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਨੂੰ ਬੰਦ ਕਰਨ ਦੀ ਮੰਗ ਕੀਤੀ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਹੈ।
ਇਹ ਵੀ ਪੜੋ:ਨੌਜਵਾਨਾਂ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਬਣਵਾਏ ਟੈਟੂ
ਮਹਿਲਾ ਸਵਾਰੀ ਨੇ ਪੀਆਰਟੀਸੀ ਬੱਸ ਡਰਾਈਵਰ ਦੇ ਮਾਰਿਆ ਥੱਪੜ ਦਰਾਅਸਰ ਮਾਮਲਾ ਇਹ ਹੈ ਕਿ ਬਠਿੰਡਾ ਤੋਂ ਲੁਧਿਆਣਾ ਜਾ ਰਹੀ ਪੀਆਰਟੀਸੀ ਬੱਸ ਦੇ ਡਰਾਈਵਰ ਦੇ ਮਹਿਲਾ ਸਵਾਰੀ ਵੱਲੋਂ ਥੱਪੜ ਮਾਰਨ ਤੋਂ ਬਾਅਦ ਮਾਹੌਲ ਗਰਮਾ ਗਿਆ ਅਤੇ ਪੀਆਰਟੀਸੀ ਕਰਮਚਾਰੀਆਂ ਵੱਲੋਂ ਭੁੱਚੋ ਮੰਡੀ ਅੰਡਰਬ੍ਰਿਜ ਦੇ ਥੱਲੇ ਬੱਸਾਂ ਟੇਢੀਆਂ ਕਰਕੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ।
ਬੱਸ ਡਰਾਈਵਰ ਦਾ ਕਹਿਣਾ ਸੀ ਕਿ ਇੱਕ ਮਹਿਲਾ ਸਵਾਰੀ ਵੱਲੋਂ ਲਗਾਤਾਰ ਉਨ੍ਹਾਂ ਦੇ ਕੰਡਕਟਰ ਨਾਲ ਬਦਤਮੀਜ਼ੀ ਕੀਤੀ ਜਾ ਰਹੀ ਸੀ ਇਸ ਦੌਰਾਨ ਜਦੋਂ ਉਹ ਮਹਿਲਾ ਸਵਾਰੀ ਨੂੰ ਸ਼ਾਂਤ ਕਰਨ ਲਈ ਉਸ ਕੋਲ ਗਿਆ ਤਾਂ ਮਹਿਲਾ ਸਵਾਰੀ ਨੇ ਉਸ ਦੇ ਥੱਪੜ ਮਾਰ ਦਿੱਤਾ। ਉਨ੍ਹਾਂ ਸਰਕਾਰ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਮੁਫਤ ਬੱਸ ਸਫਰ ਦੀ ਸਹੂਲਤ ਬੰਦ ਕਰਨ ਦੀ ਵੀ ਅਪੀਲ ਕੀਤੀ ਹੈ, ਕਿਉਂਕਿ ਇਹ ਸਰਕਾਰੀ ਬੱਸ ਦੇ ਕਰਮਚਾਰੀਆਂ ਨਾਲ ਲੜਾਈ ਝਗੜੇ ਦਾ ਕਾਰਨ ਬਣ ਰਹੀ ਹੈ।
ਇਹ ਵੀ ਪੜੋ:ਪਿੰਡ ਮੂਸਾ ’ਚ ਸਿੱਧੂ ਮੂਸੇਵਾਲੇ ਦੀ ਯਾਦ ’ਚ ਬਣੇਗਾ ਸਮਾਰਕ, ਹਰ ਸਾਲ ਹੋਵੇਗਾ ਸਮਾਗਮ !