ਪੰਜਾਬ

punjab

ETV Bharat / city

ਰਾਜਾ ਵੜਿੰਗ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵਿਚਕਾਰ ਸੋਸ਼ਲ ਮੀਡੀਆ ’ਤੇ ਛਿੜੀ ਜੰਗ - ਸੋਸ਼ਲ ਮੀਡੀਆ ’ਤੇ ਛਿੜੀ ਜੰਗ

ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਅਮਰਿੰਦਰ ਸਿੰਘ ਉਰਫ ਰਾਜਾ ਵੜਿੰਗ ਦੇ ਰਿਸ਼ਤੇਦਾਰ ਵਿੰਨੀ ਵਿਨਾਇਕ ਜਿਸ ਨੂੰ ਕਿ ਇਹ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਦੀ ਪੋਸਟ ਪਾ ਕੇ ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੋਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਦੀ ਮੰਗ ਕੀਤੀ ਗਈ ਹੈ।

ਰਾਜਾ ਵੜਿੰਗ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵਿਚਕਾਰ ਸੋਸ਼ਲ ਮੀਡੀਆ ’ਤੇ ਛਿੜੀ ਜੰਗ
ਰਾਜਾ ਵੜਿੰਗ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵਿਚਕਾਰ ਸੋਸ਼ਲ ਮੀਡੀਆ ’ਤੇ ਛਿੜੀ ਜੰਗ

By

Published : Jun 28, 2021, 10:10 AM IST

ਬਠਿੰਡਾ: ਪਿਛਲੇ ਦਿਨੀਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਲਾਈਵ ਹੋ ਥਰਮਲ ਪਲਾਂਟ ਦੇ ਨੇੜੇ ਚੱਲ ਰਹੇ ਮਾਈਨਿੰਗ ਬਾਰੇ ਕੀਤੇ ਗਏ ਖ਼ੁਲਾਸੇ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਆਪਸੀ ਖਾਨਾਜੰਗੀ ਸ਼ੁਰੂ ਹੋ ਗਈ ਹੈ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਲਾਈਵ ਵੀਡੀਓ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਉਰਫ ਰਾਜਾ ਵੜਿੰਗ ਵੱਲੋਂ ਆਪਣੇ ਆਫਿਸ਼ੀਅਲ ਪੇਜ਼ ਉੱਤੇ ਸ਼ੇਅਰ ਕਰ ਕੈਪਟਨ ਅਮਰਿੰਦਰ ਸਿੰਘ ਤੋਂ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਅਮਰਿੰਦਰ ਸਿੰਘ ਉਰਫ ਰਾਜਾ ਵੜਿੰਗ ਦੇ ਰਿਸ਼ਤੇਦਾਰ ਵਿੰਨੀ ਵਿਨਾਇਕ ਜਿਸ ਨੂੰ ਕਿ ਇਹ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਦੀ ਪੋਸਟ ਪਾ ਕੇ ਇਸ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੋਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਦੀ ਮੰਗ ਕੀਤੀ ਗਈ ਹੈ।

ਰਾਜਾ ਵੜਿੰਗ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵਿਚਕਾਰ ਸੋਸ਼ਲ ਮੀਡੀਆ ’ਤੇ ਛਿੜੀ ਜੰਗ

ਇਹ ਵੀ ਪੜੋ: ਕੇਜਰੀਵਾਲ ਤੇ ਕੁੰਵਰ ਵਿਜੇ ਪ੍ਰਤਾਪ ਦੇ ਲੱਗੇ ਪੋਸਟਰ ਪਾੜੇ, ਮਾਹੌਲ ਬਣਿਆ ਤਣਾਅਪੂਰਨ
ਇੱਥੇ ਦੱਸਣਯੋਗ ਹੈ ਕਿ ਮਾਈਨਿੰਗ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਕੀਤੇ ਗਏ ਖ਼ੁਲਾਸੇ ਤੋਂ ਬਾਅਦ ਬਠਿੰਡਾ ਦੀ ਸਿਆਸਤ ਕਾਫ਼ੀ ਗਰਮਾਈ ਹੋਈ ਹੈ ਅਤੇ ਵਿੱਤ ਮੰਤਰੀ ਨੂੰ ਲਗਾਤਾਰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰਾਜਾ ਵੜਿੰਗ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵਿਚਕਾਰ ਸੋਸ਼ਲ ਮੀਡੀਆ ’ਤੇ ਛਿੜੀ ਜੰਗ

ਵਿਧਾਇਕ ਰਾਜਾ ਵੜਿੰਗ ਵੱਲੋਂ ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਵੀਡੀਓ ਆਪਣੇ ਪੇਜ ਉੱਪਰ ਸ਼ੇਅਰ ਕਰਨ ਤੋਂ ਬਾਅਦ ਸਿਆਸਤ ਹੋਰ ਗਰਮਾ ਗਈ ਹੈ ਅਤੇ ਪੰਜਾਬ ਕਾਂਗਰਸ ਵਿੱਚ ਇੱਕ ਤਰ੍ਹਾਂ ਨਾਲ ਖਾਨਾਜੰਗੀ ਦਾ ਮਾਹੌਲ ਬਣਦਾ ਜਾ ਰਿਹਾ ਹੈ।

ਇਹ ਵੀ ਪੜੋ: ਨਵਾਂਸ਼ਹਿਰ: ਸਰਕਾਰ ਦੇ ਲਾਰੇ ਤੋਂ ਅੱਕੇ ਕਿਸਾਨ ਵਾਹੀ ਝੋਨੇ ਦੀ ਫਸਲ

ABOUT THE AUTHOR

...view details