ਬਠਿੰਡਾ:ਸ਼ਹਿਰ ਵਿੱਚ 23 ਅਕਤੂਬਰ ਨੂੰ ਹੋਣ ਵਾਲੇ ਸੁੰਦਰ ਲੜਕੀਆਂ ਦੇ ਮੁਕਾਬਲੇ ਦੀ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ ਹੁਣ ਵਿਵਾਦ ਵਿੱਚ ਆ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਇਸ ਸਬੰਧੀ ਐਫਆਈਆਰ ਦਰਜ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੋਸਟਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਕਿ ਜੇਤੂ ਲੜਕੀ ਨੂੰ ਇੱਕ ਕੈਨੇਡੀਅਨ ਐਨਆਰਆਈ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ।
ਦੱਸ ਦਈਏ ਕਿ ਇੱਕ ਨਿੱਜੀ ਹੋਟਲ ਵਿੱਚ ਸੁੰਦਰ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣ ਸਬੰਧੀ ਸ਼ਹਿਰ ਵਿਚ ਲੱਗੇ ਪੋਸਟਾਂ ਨੂੰ ਲੈ ਕੇ ਕਾਫੀ ਵਿਵਾਦ ਹੋਣ ਲੱਗਾ ਸੀ। ਪੁਲਿਸ ਨੇ ਹੋਟਲ ਮਾਲਕ ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ।