ਬਠਿੰਡਾ: ਨਗਰ ਨਿਗਮ ਦੀਆਂ ਚੋਣਾਂ ਹੋਈਆ ਨੂੰ ਕਰੀਬ ਇਕ ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਿਆ ਹੈ ਪਰ ਅੱਜ ਇੱਕ ਵਾਰ ਫੇਰ ਬਠਿੰਡਾ ਦੀ ਸਿਆਸਤ ਇਨ੍ਹਾਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਫਿਰ ਗਰਮਾ ਗਈ ਹੈ। ਦੱਸ ਦਈਏ ਕਿ ਸਾਲ ਪਹਿਲਾਂ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਗੁੰਡਾਗਰਦੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਕੌਂਸਲਰ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਖਿਲਾਫ ਸ਼ਿਕਾਇਤ ਕਰਵਾਉਣ ਦੀ ਗੱਲ ਆਖੀ ਗਈ ਹੈ।
ਦੱਸ ਦਈਏ ਕਿ ਸਾਬਕਾ ਅਕਾਲੀ ਕੌਂਸਲਰ ਵੱਲੋਂ ਨਗਰ ਨਿਗਮ ਚੋਣਾਂ ਦੀਆਂ ਵੀਡੀਓ ਜਾਰੀ ਜੈਜੀਤ ਸਿੰਘ ਜੌਹਲ ਦੀ ਕਾਰਗੁਜ਼ਾਰੀ ਤੇ ਖੜ੍ਹੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਾਬਕਾ ਕੌਂਸਲਰ ਗੁਰਸੇਵਕ ਸਿੰਘ ਮਾਨ ਵੱਲੋਂ ਮੀਡੀਆ ਨੂੰ ਨਗਰ ਨਿਗਮ ਚੋਣਾਂ ਦੌਰਾਨ ਵਾਪਰੀਆਂ ਘਟਨਾਵਾਂ ਦੀਆਂ ਫੁਟੇਜ ਅਤੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਕਾਂਗਰਸੀ ਵਰਕਰਾਂ ਖ਼ਿਲਾਫ਼ ਜੋ ਮਾਮਲਾ ਦਰਜ ਹੋਇਆ ਹੈ ਉਹ ਨਗਰ ਨਿਗਮ ਚੋਣਾਂ ਦੌਰਾਨ ਕੀਤੀ ਗਈ ਗੁੰਡਾਗਰਦੀ ਦੀਆਂ ਵੀਡੀਓ ਫੁਟੇਜ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।