ਪੰਜਾਬ

punjab

ETV Bharat / city

ਯੋਗਤਾ ਮੁਤਾਬਿਕ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ- ਸੀਐੱਮ ਮਾਨ - ਤਲਵੰਡੀ ਸਾਬੋ ਹਲਕੇ ਤੋਂ ਵਿਧਾਇਕ ਬਲਜਿੰਦਰ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਡਿਗਰੀ ਵੰਡ ਸਮਾਰੋਹ ਲਈ ਬਠਿੰਡਾ ਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਪੜ੍ਹਾਈ ਦੇ ਯੋਗਤਾ ਦੇ ਮੁਤਾਬਿਕ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਏਗੀ।

ਸੀਐੱਮ ਮਾਨ ਅਤੇ ਗਵਰਨਰ ਪੁਰੋਹਿਤ ਡਿਗਰੀ ਵੰਡ ਸਮਾਰੋਹ
ਸੀਐੱਮ ਮਾਨ ਅਤੇ ਗਵਰਨਰ ਪੁਰੋਹਿਤ ਡਿਗਰੀ ਵੰਡ ਸਮਾਰੋਹ

By

Published : Apr 9, 2022, 12:42 PM IST

Updated : Jun 29, 2022, 10:11 AM IST

ਬਠਿੰਡਾ: ਬਠਿੰਡਾ ਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਡਿਗਰੀ ਵੰਡ ਸਮਾਰੋਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਪਹੁੰਚੇ। ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਠਿੰਡਾ ਵਿੱਚ ਉਹ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਪੰਜਾਬ ਯੂਨੀਵਰਸਿਟੀ ਡਿਗਰੀਆਂ ਵੰਡ ਸਮਰੋਹ ਵਿੱਚ ਆਏ ਸੀ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਯੂਨੀਵਰਸਿਟੀ ਮਾਲਵੇ ਦੇ ਵਿਚ ਨੰਬਰ ਵਨ ਯੂਨੀਵਰਸਿਟੀ ਵਜੋਂ ਜਾਣੀ ਜਾਵੇਗੀ ਪੰਜਾਬ ਸਰਕਾਰ ਵੱਲੋਂ ਕਿਸੀ ਕਿਸਮ ਦੇ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਸਮੇਂ-ਸਮੇਂ ਸਿਰ ਯੂਨੀਵਰਸਿਟੀ ਨੂੰ ਫੰਡ ਮੁਹੱਈਆ ਕਰਵਾਏ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ

'ਪੰਜਾਬ ਸਰਕਾਰ ਨੌਜਵਾਨਾਂ ਨੂੰ ਦੇਵੇਗੀ ਨੌਕਰੀਆਂ': ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੋ ਨੌਜਵਾਨ ਵਿਦੇਸ਼ ਵਿਚ ਪੜਾਈ ਕਰਨ ਲਈ ਜਾ ਰਹੇ ਹਨ ਉਹ ਹੁਣ ਨਾ ਜਾਣ ਆਪਣੇ ਪੰਜਾਬ ਵਿੱਚ ਹੀ ਰਹਿਣ ਪੰਜਾਬ ਸਰਕਾਰ ਨੌਜਵਾਨਾਂ ਨੂੰ ਪੜ੍ਹਾਈ ਦੇ ਯੋਗਤਾ ਦੇ ਮੁਤਾਬਿਕ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਏਗੀ।

ਵਿਧਾਇਕ ਬਲਜਿੰਦਰ ਕੌਰ

ਇਸ ਤੋਂ ਪਹਿਲਾਂ ਤਲਵੰਡੀ ਸਾਬੋ ਹਲਕੇ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਸੀਐੱਮ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚ ਰਹੇ ਹਨ ਜੋ ਕਿ ਬਹੁਤ ਹੀ ਮਾਨ ਵਾਲੀ ਗਈ ਹੈ।

ਇਹ ਵੀ ਪੜੋ:ਆਮਦਨ ਤੋਂ ਜਿਆਦਾ ਜਾਇਦਾਦ ਮਾਮਲਾ: ਸੁਮੇਧ ਸੈਣੀ ਦੀ ਗ੍ਰਿਫਤਾਰੀ ’ਤੇ 26 ਅ੍ਰਪੈਲ ਤੱਕ ਰੋਕ, ਬਣਾਈ ਜਾਵੇਗੀ ਨਵੀਂ SIT

ਉਨ੍ਹਾਂ ਅੱਗੇ ਕਿਹਾ ਕਿ ਸਾਰੇ ਹੀ ਵਿਦਿਆਰਥੀਆਂ ਤਰੀਫ ਦੇ ਕਾਬਿਲ ਹਨ। ਵਿਰੋਧੀਆਂ ਨੂੰ ਘੇਰਦੇ ਹੋਏ ਉਨ੍ਹਾਂ ਕਿਹਾ ਕਿ ਦੂਜੀਆਂ ਸਰਕਾਰਾਂ ਵੱਲੋਂ ਨਸ਼ਾ ਖਤਮ ਕਰਨ ਦੀ ਗੱਲ ਆਖੀ ਜਾਂਦੀ ਰਹੀ ਹੈ ਪਰ ਆਮ ਆਦਮੀ ਪਾਰਟੀ ਵੱਲੋਂ ਨਸ਼ੇ ਨੂੰ ਪੰਜਾਬ ਚ ਖਤਮ ਕੀਤਾ ਜਾਵੇਗਾ।

Last Updated : Jun 29, 2022, 10:11 AM IST

ABOUT THE AUTHOR

...view details