ਬਠਿੰਡਾ:ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਹੀ ਵਿਧਾਨ ਸਭਾ ਚੋਣਾਂ (Assembly elections) ਹੋਣ ਜਾ ਰਹੀਆਂ ਹਨ ਤੇ ਇਸੇ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਵੀ ਤਿਆਰੀਆਂ ਜ਼ੋਰਾਂ ’ਤੇ ਵਿੱਢੀਆ ਹੋਈਆਂ ਹਨ ਤਾਂ ਜੋ ਕੁਰਸੀ ਹਾਸਲ ਕੀਤੀ ਜਾ ਸਕੇ। ਉੱਥੇ ਹੀ ਈਟੀਵੀ ਭਾਰਤ ਵੱਲੋਂ ਵੀ ਹਰ ਹਲਕੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਦੀ ਰਾਏ ਲਈ ਜਾ ਰਹੀ ਹੈ ਕਿ ਉਨ੍ਹਾਂ ਦੇ ਪਿੰਡ ਤੇ ਹਲਕੇ ਦਾ ਕੀ ਵਿਕਾਸ ਹੋਇਆ ਹੈ ਤੇ ਕੀ ਬਾਕੀ ਹੈ। ਅੱਜ ਅਸੀਂ ਤੁਹਾਨੂੰ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁਚੋ ਮੰਡੀ (Bathinda Bhucho Mandi Assembly constituency) ਦੇ ਪਿੰਡ ਭੁੱਚੋ ਖੁਰਦ ਲੈ ਜਾਂਦੇ ਹਾਂ, ਜਿੱਥੇ ਤੁਸੀਂ ਖੁਦ ਹੀ ਸੁਣ ਲਵੋ ਕੀ ਲੋਕ ਕੀ ਬੋਲ ਰਹੇ ਹਨ।
ਹਲਕਾ ਭੁੱਚੋ ਮੰਡੀ (Bhucho Mandi) ’ਤੇ ਕਾਂਗਰਸ ਦਾ ਕਬਜਾ
ਜੇਕਰ ਗੱਲ ਕੀਤੀ ਜਾਵੇ ਤਾਂ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਜਿੱਥੇ ਪਿਛਲੇ ਤਿੰਨ ਵਿਧਾਨ ਸਭਾ ਚੋਣਾਂ ਦੌਰਾਨ ਲਗਾਤਾਰ ਕਾਂਗਰਸ ਨੇ ਆਪਣੀ ਜਿੱਤ ਦੇ ਝੰਡੇ ਗੱਡੇ ਹੋਏ ਹਨ, 2017 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਨੇ ਆਮ ਆਦਮੀ ਪਾਰਟੀ ਦੇ ਜਗਸੀਰ ਸਿੰਘ ਨੂੰ ਹਰਾਇਆ ਸੀ ਕਾਂਗਰਸ ਦੇ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ ਨੂੰ 51605 ਆਮ ਆਦਮੀ ਪਾਰਟੀ ਦੇ ਜਗਸੀਰ ਸਿੰਘ ਨੂੰ 50960 ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਰਪ੍ਰੀਤ ਸਿੰਘ ਕੋਟਭਾਈ ਨੂੰ 44025 ਵੋਟਾਂ ਪਈਆਂ ਸਨ ਇਸ ਹਲਕੇ ਵਿੱਚ ਨੋਟਾ ਨੂੰ 711 ਵੋਟਾਂ ਵੀ ਪਈਆਂ ਸਨ।
ਈਟੀਵੀ ਭਾਰਤ ਟੀਮ ਨੇ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਭੁੱਚੋ ਖੁਰਦ ਦੇ ਪਿੰਡਵਾਸੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੇ ਚੱਲਦਿਆਂ ਹਾਲੇ ਕਿਸੇ ਵੀ ਸਿਆਸੀ ਪਾਰਟੀ ਨੂੰ ਪਿੰਡਾਂ ਵਿੱਚ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ ਪਰ ਸੱਤਾਧਾਰੀ ਧਿਰ ਦੇ ਵਿਧਾਇਕ ਪ੍ਰੀਤਮ ਸਿੰਘ ਕੋਟ ਭਾਈ ਨੇ ਵਿਕਾਸ ਕਾਰਜ ਨਹੀਂ ਕਰਵਾਏ ਪਿੰਡ ਦੀਆਂ ਮੁੱਢਲੀਆਂ ਸਹੂਲਤਾਂ ਜਿਵੇਂ ਮੀਂਹ ਦੇ ਪਾਣੀ ਦੀ ਨਿਕਾਸੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੋਈ ਬਣਦੇ ਕਦਮ ਨਹੀਂ ਚੁੱਕੇ ਗਏ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਿੱਚ ਗਲੀਆਂ ਨਾਲੀਆਂ ਦਾ ਵੀ ਬੁਰਾ ਹਾਲ ਹੈ ਪੀਣ ਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ।
ਮੁੱਢਲੀਆਂ ਸਹੂਲਤਾਂ ਵਾਂਝਾ ਪਿੰਡ ਭੁੱਚੋ ਖੁਰਦ
ਪਿੰਡ ਭੁੱਚੋ ਖੁਰਦ ਦੇ ਲੋਕਾਂ ਨੇ ਦੱਸਿਆ ਕਿ ਧਰਤੀ ਹੇਠਲਾ ਪਾਣੀ ਪੀਣ ਯੋਗ ਨਾ ਹੋਣ ਕਾਰਨ ਪੀਣ ਦੇ ਪਾਣੀ ਦੇ ਦਾ ਇੱਕੋ ਇੱਕ ਸਰੋਤ ਕੈਂਟ ਵੱਲੋਂ ਆ ਰਹੀ ਵਾਟਰ ਸਪਲਾਈ ਦੀ ਟੂਟੀ ਹੈ ਜਿੱਥੋਂ ਸਾਰਾ ਪਿੰਡ ਪਾਣੀ ਭਰਦਾ ਹੈ। ਪਿੰਡ ਵਿੱਚ ਜੋ ਵਾਟਰ ਵਰਕਸ ਬਣਾਇਆ ਗਿਆ ਸੀ ਉਹ ਵੀ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਕਿਉਂਕਿ ਨੀਵੀਂ ਜਗ੍ਹਾ ਵਿੱਚ ਲਗਾਏ ਬਣਾਏ ਜਾਣ ਕਾਰਨ ਬਰਸਾਤਾਂ ਸਮੇਂ ਇਹ ਵਾਟਰ ਵਰਕਸ ਗੰਦਗੀ ਦਾ ਢੇਰ ਬਣ ਜਾਂਦਾ ਹੈ।