ਬਠਿੰਡਾ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ’ਚ ਬਠਿੰਡਾ ਦੇ ਨਿੱਜੀ ਹੋਟਲ ਦੇ ਮਾਲਕ ਵੱਲੋਂ ਅਨੋਖਾ ਉਪਰਾਲਾ ਕੀਤਾ ਗਿਆ ਹੈ। ਦੱਸ ਦਈਏ ਕਿ ਹੋਟਲ ਮਾਲਕ ਵੱਲੋਂ ਆਪਣੇ ਹੋਟਲ ਦੇ ਕਮਰੇ ਦਾ ਕਿਰਾਇਆ ਮੁਫਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਜਿੱਥੇ ਲੱਖਾਂ ਲੋਕ ਸ਼ਾਮਲ ਹੋਏ ਉੱਥੇ ਹੀ ਇਸ ਹੋਟਲ ਮਾਲਕ ਨੇ ਕੀਤੀ ਅਨੋਖੀ ਪਹਿਲ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੋਟਲ ਮਾਲਕ ਨੇ ਕਿਹਾ ਕਿ ਜੋ ਸਿੱਧੂ ਮੂਸੇ ਵਾਲੇ ਦਾ ਦਿਨ ਦਿਹਾੜੇ ਕਤਲ ਹੋਇਆ ਉਹ ਬਹੁਤ ਮਾੜਾ ਹੋਇਆ ਹੈ। ਮੂਸੇਵਾਲਾ ਦੀ ਯਾਦ ਵਿੱਚ ਉਹ ਆਪਣੇ ਹੋਟਲ ਦੇ ਕਮਰੇ ਫ੍ਰੀ ਕਰ ਦਿੱਤੇ ਹਨ, ਕਿਉਂਕਿ ਮੂਸੇਵਾਲਾ ਨੇ ਦੇਸ਼ ਵਿਦੇਸ਼ਾਂ ਵਿੱਚ ਪੰਜਾਬ ਅਤੇ ਆਪਣੇ ਪਿੰਡਾਂ ਦਾ ਨਾਂ ਚਮਕਾਇਆ ਸੀ। ਤਾਂ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਵੀ ਕੁਝ ਕਰੀਏ।
ਉਨ੍ਹਾਂ ਅੱਗੇ ਕਿਹਾ ਕਿ ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਕਮਰਿਆਂ ਨੂੰ ਫ੍ਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਠੰਡੇ ਪਾਣੀ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਹਨ। ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਵੀ ਵੀ ਅਜਿਹਾ ਕੰਮ ਕੀਤਾ ਹੈ ਕਿ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜੀਵੇ।