ਬਠਿੰਡਾ: ਪਿੰਡ ਤਿਓਨਾ ਦੀ ਪੰਚਾਇਤ ਦੇ ਇੱਕ ਮੈਬਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ 45 ਸਾਲਾਂ ਮ੍ਰਿਤਕ ਜੀਤ ਸਿੰਘ ਨੇ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਦੇ ਚਲਦੇ ਖੁਦਕੁਸ਼ੀ ਕਰਨ ਦਾ ਫੈਸਲਾ ਲਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਤਨੀ ਦੇ ਨਾਜਾਇਜ਼ ਸੰਬੰਧਾਂ ਦੇ ਚਲਦੇ ਪਤੀ ਨੇ ਖ਼ੁਦ ਨੂੰ ਲਾਇਆ ਫਾਹਾ
ਬਠਿੰਡਾ ਦੇ ਪਿੰਡ ਤਿਓਨਾ 'ਚ ਪਤਨੀ ਦੇ ਨਾਜਾਇਜ਼ ਸੰਬੰਧਾਂ ਦੇ ਚਲਦੇ ਦੁਖੀ ਹੋ ਕੇ ਜੀਤ ਸਿਘ ਨੇ ਖ਼ੁਦ ਨੂੰ ਫਾਹਾ ਲਾ ਲਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਮ੍ਰਿਤਕ ਜੀਤ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਪਤਨੀ ਨੂੰ ਪਿੰਡ ਦੇ ਕੁਝ ਵਿਅਕਤੀਆਂ ਨਾਲ ਫੋਨ 'ਤੇ ਗੱਲਬਾਤ ਕਰਦੇ ਹੋਏ ਰੰਗੇ ਹੱਥੀ ਫੜ੍ਹਿਆ ਸੀ, ਜਿਸ ਤੋਂ ਬਾਅਦ ਜੀਤ ਸਿੰਘ ਨੇ ਇਸ ਦੀ ਸ਼ਿਕਾਇਤ ਪੁਲਿਸ 'ਚ ਦਰਜ ਕਰਵਾ ਦਿੱਤੀ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਉਹ ਪਰੇਸ਼ਾਨ ਚੱਲ ਰਿਹਾ ਸੀ।
ਪਤਨੀ ਦੇ ਨਾਜਾਇਜ਼ ਸੰਬੰਧਾਂ ਦੇ ਚਲਦੇ ਜੀਤ ਸਿੰਘ ਦੇ ਘਰ ਹਮੇਸ਼ਾ ਲੜਾਈ ਦਾ ਮਾਹੌਲ ਰਹਿੰਦਾ ਸੀ। ਇਸ ਸਭ ਤੋਂ ਦੁਖੀ ਹੋ ਕੇ ਆਖ਼ਿਰ 'ਚ ਜੀਤ ਸਿਘ ਨੇ ਖ਼ੁਦ ਨੂੰ ਫਾਹਾ ਲਾ ਲਿਆ। ਜ਼ਿਕਰੈ ਖ਼ਾਸ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।