ਬਠਿੰਡਾ: ਪਿਛਲੇ ਕੁਝ ਦਿਨਾਂ ਤੋਂ ਅੱਤ ਦੀ ਸਰਦੀ ਪੈ ਰਹੀ ਹੈ। ਸੋਮਵਾਰ ਨੂੰ ਧੁੰਦ ਨੇ ਪੂਰੇ ਸ਼ਹਿਰ ਨੂੰ ਜਕੜ ਕੇ ਰੱਖਿਆ ਹੋਇਆ ਹੈ। 5 ਵਜੇ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਜਿਵੇਂ ਜਿਵੇਂ ਦਿਨ ਚੜ੍ਹਦਾ ਗਿਆ ਧੁੰਦ ਪਹਿਲਾਂ ਦੇ ਮੁਕਾਬਲੇ ਘੱਟਦੀ ਨਜ਼ਰ ਆਈ, ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ 48 ਘੰਟੇ ਵੀ ਇਸੇ ਤਰ੍ਹਾਂ ਦਾ ਵਾਤਾਵਰਨ ਬਠਿੰਡਾ ਵਿੱਚ ਬਣਿਆ ਰਹੇਗਾ ਯਾਨੀ ਕਿ ਧੁੰਦ ਹੋਰ ਸੰਘਣੀ ਹੋ ਸਕਦੀ ਹੈ।
ਮੌਸਮ ਵਿਭਾਗ ਦੇ ਵਿਗਿਆਨਿਕ ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਸ ਧੁੰਦ ਦਾ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੇ ਵਿਭਾਗ ਵੱਲੋਂ ਮੌਸਮ ਸੰਬੰਧੀ ਸੂਚਨਾ ਭੇਜ ਦਿੱਤੀ ਗਈ ਹੈ। ਸ਼ਹਿਰ ਵਿੱਚ ਬੱਚਿਆਂ ਨੂੰ ਵੀ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।