ਬਠਿੰਡਾ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਦਿੱਤੇ ਗਏ ਬਿਆਨ ਦੀ ਨਿਖੇਧੀ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਨੇ ਸਿਆਸੀ ਆਗੂਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਸਿਆਸੀ ਲੋਕ ਰਾਜਨੀਤੀਕ ਪ੍ਰੋਗਰਾਮਾਂ ਵਿੱਚ ਅਜਿਹੇ ਸ਼ਬਦ ਵਰਤਣ ਤੋਂ ਗੁਰੇਜ਼ ਕਰਨ ਜਿਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰੀਸ਼ ਰਾਵਤ ਨੂੰ ਤੁਰੰਤ ਸਮੁੱਚੀ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਜਥੇਦਾਰ ਨੇ ਇਹ ਵੀ ਕਿਹਾ ਕਿ ਸਿਆਸੀ ਆਗੂ ਜਿਨ੍ਹਾਂ ਨੂੰ ਗੁਰਬਾਣੀ ਸਹੀ ਬੋਲਣੀ ਨਹੀਂ ਆਉਂਦੀ ਅਤੇ ਜਿਨ੍ਹਾਂ ਨੂੰ ਗੁਰਬਾਣੀ ਦੇ ਸ਼ਬਦਾਂ ਦੇ ਸਹੀ ਅਰਥ ਨਹੀਂ ਪਤਾ ਉਹ ਰਾਜਨੀਤਿਕ ਸਟੇਜਾਂ ਤੋਂ ਗੁਰਬਾਣੀ ਦੇ ਹਵਾਲੇ ਦੇ ਕੇ ਕੋਈ ਗੱਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।