ਬਠਿੰਡਾ: ਤੇਜ਼ ਰਫ਼ਤਾਰ ਜਾਂ ਅਣਗਹਿਲੀ ਨਾਲ ਕਈ ਹਾਦਸੇ ਸਾਹਮਣੇ ਆਉਂਦੇ ਹਨ। ਇਨ੍ਹਾਂ ਹਾਦਸਿਆਂ 'ਚ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਡੱਬਵਾਲੀ ਮਾਰਗ ਤੋਂ ਸਾਹਮਣੇ ਆਇਆ ਹੈ। ਜਿਥੇ ਅਣਪਛਾਤੇ ਵਾਹਨ ਵਲੋਂ ਇੱਕ ਮਾਰੂਤੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਚੱਕ ਰੁਲਦੂ ਸਿੰਘ ਵਾਲਾ ਦੇ ਤਿੰਨ ਨੌਜਵਾਨ ਆਪਣੀ ਕਾਰ ਤੋਂ ਡੱਬਵਾਲੀ ਪਾਸਿਓ ਆ ਰਹੇ ਸੀ ਤਾਂ ਕਿਸੇ ਅਣਪਛਾਤੇ ਵਾਹਨ ਵਲੋਂ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਜਾਨ ਗਵਾਉਣ ਵਾਲੇ ਨੌਜਵਾਨਾਂ ਦੀ ਪਹਿਚਾਣ ਚਾਨਣ ਸਿੰਘ, ਜਗਜੀਤ ਸਿੰਘ ਅਤੇ ਅਮਨਦੀਪ ਸਿੰਘ ਵਾਸੀ ਚੱਕ ਰੁਲਦੂ ਸਿੰਘ ਵਜੋਂ ਹੋਈ ਹੈ।