ਪੰਜਾਬ

punjab

ਬਠਿੰਡਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਹੋਵੇਗਾ ਆਯੋਜਨ

By

Published : Jan 14, 2020, 11:28 PM IST

ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਸ ਦੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦਿੱਤੀ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਇਸ 'ਚ ਵੱਧ-ਚੜ ਕੇ ਹਿੱਸਾ ਲੈਣ ਲਈ ਸੱਦਾ ਦਿੱਤਾ।

ਬਠਿੰਡਾ 'ਚ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ
ਬਠਿੰਡਾ 'ਚ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ

ਬਠਿੰਡਾ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਹਿਰ 'ਚ ਤਿੰਨ ਰੋਜ਼ਾ ਲਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਬਠਿੰਡਾ 'ਚ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ

ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੋਨਿਆਣਾ ਰੋਡ 'ਤੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਗਰਾਊਂਡ 'ਚ ਤਿੰਨ ਰੋਜ਼ਾ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਤਿੰਨ ਰੋਜ਼ਾ ਲਈਟ ਐਂਡ ਸਾਊਂਡ ਸ਼ੋਅ 15 ਤੋਂ 17 ਜਨਵਰੀ ਤੱਕ ਕਰਵਾਇਆ ਜਾਵੇਗਾ। ਇਸ ਸ਼ੋਅ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧ ਮੁਕਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਲਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ, ਉਦਾਸੀਆਂ ਤੇ ਜੀਵਨ ਫਲਸਫ਼ੇ 'ਤੇ ਅਧਾਰਤ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਲੋਕਾਂ ਨੂੰ ਇਸ ਲਈਟ ਐਂਡ ਸਾਊਂਡ ਸ਼ੋਅ 'ਚ ਵੱਧ-ਚੜ ਕੇ ਹਿੱਸਾ ਲੈਣ ਅਤੇ ਸਿੱਖ ਇਤਿਹਾਸ ਨਾਲ ਨੌਜਵਾਨ ਪੀੜੀ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ। ਇਸ ਤਿੰਨ ਰੋਜ਼ਾ ਸਮਾਗਮ 'ਚ ਮੋਬਾਈਲ ਡਿਜੀਟਲ ਮਿਊਜ਼ੀਅਮ ਦੇਖਣ ਦਾ ਸਮਾਂ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਪਹਿਲਾ ਸ਼ੋਅ ਸ਼ਾਮ 6 ਤੋਂ ਸ਼ਾਮ 6:45 ਵਜੇ ਤੱਕ ਅਤੇ ਦੂਜਾ ਸ਼ੋਅ ਸ਼ਾਮ 7:30 ਤੋਂ ਸ਼ਾਮ 8:15 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਨ੍ਹਾਂ ਸ਼ੋਆਂ ਨੂੰ ਦਿਖਾਉਣ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਸਿੱਖਿਆਵਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾ ਕੇ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਨਾ ਹੈ।

ABOUT THE AUTHOR

...view details