ਬਠਿੰਡਾ: ਲੋਕ ਸਭਾ ਸੀਟ ਤੋਂ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਪੱਤਰਕਾਰਾ ਨਾਲ ਗੱਲ ਕਰਦੇ ਹੋਏ ਸਾਬਕਾ ਸੀਪੀਐੱਸ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਇੱਕ ਵਾਰ ਫ਼ਿਰ ਤੋਂ ਮੋਦੀ 'ਤੇ ਭਰੋਸਾ ਜਤਾਇਆ ਹੈ। ਪੰਜਾਬ ਵਿੱਚ ਕੈਪਟਨ ਦੀ ਸਰਕਾਰ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ, ਇਸ ਲਈ ਮਨਪ੍ਰੀਤ ਬਾਦਲ ਨੂੰ ਇਸ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਮਨਪ੍ਰੀਤ ਬਾਦਲ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ: ਸਰੂਪ ਚੰਦ ਸਿੰਗਲਾ - ਸਾਬਕਾ ਸੀਪੀਐੱਸ
ਲੋਕਾਂ ਨੇ ਇੱਕ ਵਾਰ ਫ਼ਿਰ ਤੋਂ ਮੋਦੀ 'ਤੇ ਭਰੋਸਾ ਜਤਾਇਆ ਹੈ। ਪੰਜਾਬ ਵਿੱਚ ਕੈਪਟਨ ਦੀ ਸਰਕਾਰ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ, ਇਸ ਲਈ ਮਨਪ੍ਰੀਤ ਬਾਦਲ ਨੂੰ ਇਸ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਸਰੂਪ ਚੰਦ ਸਿੰਗਲਾ
ਸਿੰਗਲਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਦੇ ਬੇਕਸੂਰ ਵਰਕਰਾਂ 'ਤੇ ਪਰਚਾ ਕਰ ਦਿੱਤਾ ਗਿਆ ਸੀ। ਸਾਡੀ ਪਾਰਟੀ ਦੀ ਇਹ ਜਿੱਤ ਉਨ੍ਹਾਂ ਲਈ ਮੁੱਹ ਤੋੜ ਜਵਾਬ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਏਜੰਡਾ ਹੀ ਵਿਕਾਸ ਹੈ,ਇਸ ਲਈ ਵਿਕਾਸ ਦੇ ਕਈ ਕੰਮ ਕੀਤੇ ਜਾਣਗੇ।