ਬਠਿੰਡਾ: ਕੋਰੋਨਾ ਦੇ ਵਧ ਰਹੇ ਕਹਿਰ ਨੂੰ ਵੇਖਦਿਆਂ ਵਿੱਤ ਮੰਤਰੀ ਪੰਜਾਬ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਬਾਦਲ ਨੇ ਕੋਰੋਨਾ ਦੇ ਮਰੀਜ਼ਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਇਕੱਤਰ ਕੀਤੀ। ਉਥੇ ਹੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦਿਆਂ ਜੋ ਪੰਜਾਬ ਸਰਕਾਰ ਵੱਲੋਂ ਗਾਈਡਲਾਈਜ਼ ਲਾਗੂ ਕੀਤੀਆ ਗਈਆਂ ਹਨ ਉਹਨਾਂ ਦੀ ਹਰ ਵਰਗ ਨੂੰ ਪਾਲਣਾ ਕਰਨੀ ਚਾਹੀਦੀ ਹੈ।
ਮਨਪ੍ਰੀਤ ਬਾਦਲ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦਾ ਦੌਰਾ
ਉਥੇ ਹੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦਿਆਂ ਜੋ ਪੰਜਾਬ ਸਰਕਾਰ ਵੱਲੋਂ ਗਾਈਡਲਾਈਜ਼ ਲਾਗੂ ਕੀਤੀਆ ਗਈਆਂ ਹਨ ਉਹਨਾਂ ਦੀ ਹਰ ਵਰਗ ਨੂੰ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜੋ: ਵੈਕਸੀਨ ਦੀ ਘਾਟ: ਲੁਧਿਆਣਾ 'ਚ ਨਹੀਂ ਸ਼ੁਰੂ ਹੋਈ 18 ਤੋਂ 45 ਸਾਲ ਲਈ ਵੈਕਸੀਨ ਪ੍ਰਕੀਰਿਆ
ਉਥੇ ਹੀ 1 ਮਈ ਤੋਂ 18 ਤੋਂ 45 ਸਾਲ ਦੇ ਵਿਅਕਤੀਆਂ ਨੂੰ ਸ਼ੁਰੂ ਕੀਤੀ ਜਾਣ ਵਾਲੀ ਕੋਰੋਨਾ ਵੈਕਸੀਨ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦਾ ਕੋਟਾ ਕੇਂਦਰ ਸਰਕਾਰ ਵੱਲੋਂ ਤੈਅ ਕੀਤਾ ਜਾਂਦਾ ਹੈ ਹਾਲੇ ਤਕ ਪੰਜਾਬ ਦਾ ਕੋਟਾ ਤੈਅ ਨਹੀਂ ਕੀਤਾ ਗਿਆ, ਜਿਸ ਕਾਰਨ ਅਜੇ ਵੈਕਸੀਨੇਸ਼ਨ ਸ਼ੁਰੂ ਨਹੀਂ ਹੋ ਸਕੀ। ਉਥੇ ਹੀ ਉਹਨਾਂ ਨੇ ਕਿਹਾ ਕਿ ਆਕਸੀਜਨ ਦੀ ਕਮੀ 2 ਹਫ਼ਤਿਆਂ ਵਿੱਚ ਪੂਰੀ ਕਰ ਲਈ ਜਾਵੇਗੀ। ਵੀਕਐਂਡ ਲੌਕਡਾਊਨ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਾਰੀ ਗਾਈਡਲਾਈਨਜ਼ ਨੂੰ ਲਾਗੂ ਕਰਾਉਣ ਲਈ ਸਖ਼ਤੀ ਕਰਨੀ ਪੈ ਰਹੀ ਹੈ ਅਤੇ ਪੰਜਾਬ ਸਰਕਾਰ ਦਾ ਹਾਲੇ ਲੌਕਡਾਊਨ ਲਾਉਣ ਦਾ ਕੋਈ ਇਰਾਦਾ ਨਹੀਂ ਹੈ।