ਬਠਿੰਡਾ: ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਸਿੱਧਾ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਵਾਲੀ ਥਾਂ 'ਤੇ ਲੈ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ। ਇਸ ਲਈ ਬਠਿੰਡਾ ਦੇ ਡੀਐੱਸਪੀ ਕੁਲਦੀਪ ਸਿੰਘ ਭੁੱਲਰ ਆਪਣੀ ਟੀਮ ਨੂੰ ਲੈ ਕੇ ਘਟਨਾ ਸਥਾਨ ਦੀ ਜਾਂਚ ਕਰ ਰਹੇ ਹਨ। ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਬੁੱਧਵਾਰ ਨੂੰ ਆਈਜੀ ਦਫ਼ਤਰ ਵਿੱਚ ਪੇਸ਼ ਹੋਣ ਦੀ ਗੱਲ ਕਹੀ ਗਈ ਸੀ।
ਮੌੜ ਮੰਡੀ ਬੰਬ ਧਮਾਕਾ ਮਾਮਲਾ: ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਨੋਟਿਸ - maur mandi blast case
ਬਠਿੰਡਾ ਮੌੜ ਮੰਡੀ ਬੰਬ ਧਮਾਕੇ ਮਾਮਲੇ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਪੁਲਿਸ ਧਮਾਕੇ ਵਾਲੀ ਥਾਂ 'ਤੇ ਲੈ ਕੇ ਗਈ। ਪੁਲਿਸ ਘਟਨਾ ਸਥਾਨ 'ਤੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।
ਦੱਸਣਯੋਗ ਹੈ ਕਿ 31 ਜਨਵਰੀ 2017 ਨੂੰ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡੇਰਾ ਸੱਚਾ ਸੌਦਾ ਦੇ ਕੁੜਮ ਹਰਿਮੰਦਰ ਸਿੰਘ ਜੱਸੀ ਆਪਣੀ ਚੋਣ ਰੈਲੀ ਕਰ ਰਹੇ ਸਨ। ਇਸ ਦੌਰਾਨ ਇਹ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ 5 ਬੱਚਿਆਂ ਸਣੇ 7 ਮੌਤਾਂ ਹੋਇਆ ਸੀ ਤੇ 2 ਦਰਜਨ ਦੇ ਕਰੀਬ ਲੋਕੀ ਜ਼ਖਮੀ ਹੋਏ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਐੱਸਆਈਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਡੇਰਾ ਸੱਚਾ ਸੌਦਾ ਦੇ 3 ਡੇਰਾ ਪ੍ਰੇਮੀ ਦੋਸ਼ੀ ਪਾਏ ਗਏ ਸਨ।
ਇਸ ਮਾਮਲੇ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਪੰਜਾਬ ਪੁਲਿਸ ਵੱਲੋਂ ਨਵੀਂ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਬਠਿੰਡਾ ਪੁਲਿਸ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।