ਬਠਿੰਡਾ: ਅਵਾਰਾ ਪਸ਼ੂ ਹਮੇਸ਼ਾ ਤੋਂ ਲੋਕਾਂ ਲਈ ਇੱਕ ਵੱਡੀ ਸਮੱਸਿਆ ਰਹੇ ਹਨ। ਅਵਾਰਾ ਪਸ਼ੂਆਂ ਦੀ ਸਮੱਸਿਆ ਪੂਰੇ ਸੂਬੇ ਲਈ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਉੱਤੇ ਵੱਡੀ ਗਿਣਤੀ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਸੜਕ ਹਾਦਸੇ ਵੱਧਦੇ ਜਾ ਰਹੇ ਹਨ ਅਤੇ ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਬਠਿੰਡਾ ਦੇ ਮੇਅਰ ਬਲਵੰਤ ਰਾਏ ਨਾਥ ਨੇ ਇਸ ਨੂੰ ਗੰਭੀਰ ਸਮੱਸਿਆ ਦੱਸਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਅਸਮਰਥ ਹੈ। ਇਸ ਦੇ ਸੁਝਾਅ ਲਈ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਵੀ ਪੱਤਰ ਲਿਖ ਕੇ ਮਦਦ ਦੀ ਅਪੀਲ ਕੀਤੀ ਹੈ।