ਬਠਿੰਡਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਵੱਖ-ਵੱਖ ਠੇਕਾ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਰਾਵਣ ਰੂਪੀ ਪੁਤਲੇ ਸਾੜੇ ਜਾ ਰਹੇ ਹਨ। ਇਨ੍ਹਾਂ ਠੇਕਾ ਮੁਲਾਜ਼ਮਾਂ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਨੂੰ ਤੁਰੰਤ ਪੱਕਾ ਕਰੇ। ਬਠਿੰਡਾ ਵਿੱਚ ਵੀ ਮਨਰੇਗਾ ਕਰਮਚਾਰੀਆਂ ਨੇ ਧਰਨਾ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਵਣ ਰੂਪੀ ਪੁਤਲੇ ਬਣਾ ਕੇ ਫੂਕੇ।
ਬਠਿੰਡਾ 'ਚ ਮਨਰੇਗਾ ਕਰਮਚਾਰੀਆਂ ਨੇ ਸਾੜੇ ਮੋਦੀ ਤੇ ਕੈਪਟਨ ਦੇ ਰਾਵਣ ਰੂਪੀ ਪੁਤਲੇ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਵੱਖ-ਵੱਖ ਠੇਕਾ ਮੁਲਾਜ਼ਮਾਂ ਵੱਲੋਂ ਸੂਬੇ ਭਰ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਰਾਵਣ ਰੂਪੀ ਪੁਤਲੇ ਸਾੜੇ ਜਾ ਰਹੇ ਹਨ। ਇਨ੍ਹਾਂ ਠੇਕਾ ਮੁਲਾਜ਼ਮਾਂ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਨੂੰ ਤੁਰੰਤ ਪੱਕਾ ਕਰੇ। ਬਠਿੰਡਾ ਵਿੱਚ ਵੀ ਮਨਰੇਗਾ ਕਰਮਚਾਰੀਆਂ ਨੇ ਧਰਨਾ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਵਣ ਰੂਪੀ ਪੁਤਲੇ ਬਣਾ ਕੇ ਫੂਕੇ।
ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਭਵਨ ਦੇ ਬਾਹਰ ਇਕੱਠੇ ਹੋਏ ਮਨਰੇਗਾ ਕਰਮਚਾਰੀਆਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੇ ਰਾਵਣ ਰੂਪੀ ਪੁਤਲੇ ਬਣਾਏ ਗਏ। ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਮਨਰੇਗਾ ਕਰਮਚਾਰੀ 12 ਸਾਲ ਤੋ ਕੰਮ ਕਰ ਰਹੇ ਹਨ ਜੋ ਕਿ ਠੇਕੇ ਦੇ ਅਧੀਨ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਸੂਬਾ ਸਰਕਾਰ ਨੇ ਮਨਰੇਗਾ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਤੋਂ ਬਾਅਦ ਉਹ ਲਗਾਤਾਰ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਹੇ ਹਨ। ਇਸ ਦੇ ਬਾਵਜੂਦ ਵੀ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਦਾ ਸਰਕਾਰ ਖ਼ਿਲਾਫ਼ ਇਹ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।
ਵਰਿੰਦਰ ਸਿੰਘ ਨੇ ਦੱਸਿਆ ਜਿਸ ਤਰੀਕੇ ਨਾਲ ਦਸਮੀ ਮੌਕੇ ਰਾਵਣ ਦੇ ਪੁਤਲੇ ਸਾੜੇ ਜਾਂਦਾ ਹੈ। ਉਸੇ ਤਰੀਕੇ ਨਾਲ ਸਰਕਾਰ ਦੇ ਹੰਕਾਰ ਨੂੰ ਤੋੜਣ ਲਈ ਮੋਦੀ ਤ ਕੈਪਟਨ ਦੇ ਰਾਵਣ ਅਤੇ ਕੁੰਭਕਰਨ ਦੇ ਪੁਤਲੇ ਬਣਾਏ ਗਏ ਹਨ ਜੋ ਪੂਰੇ ਸੂਬੇ ਭਰ ਵਿੱਚ ਠੇਕਾ ਮੁਲਾਜ਼ਮਾਂ ਵੱਲੋਂ ਸਾੜੇ ਜਾ ਰਹੇ ਹਨ।