ਮੋਟਰਸਾਇਕਲ ਚੋਰ ਗਿਰੋਹ ਕਾਬੂ - Punjab Police
ਬਠਿੰਡਾ ਪੁਲਿਸ ਨੇ ਇੱਕ ਚੋਰ ਗਿਰੋਹ ਨੂੰ ਤਿੰਨ ਮੋਟਰਸਾਇਕਲਾਂ ਸਮੇਤ ਕਾਬੂ ਕੀਤਾ ਹੈ।
ਮੋਟਰਸਾਇਕਲ ਚੋਰ ਗਿਰੋਹ ਕਾਬੂ
ਬਠਿੰਡਾ: ਸ਼ਹਿਰ ਵਿੱਚ ਲਗਾਤਾਰ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਨੇ ਚੌਕਸੀ ਵਧਾਉਂਦਿਆਂ ਹੋਏ ਇੱਕ ਸ਼ਾਤਿਰ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਚੋਰੀ ਦੇ ਮੋਟਰਸਾਇਕਲ ਵੇਚਣ ਲਈ ਜਾ ਰਹੇ ਹਨ। ਗੁਪਤ ਸੂਚਨਾ ਦੇ ਆਧਾਰ ਉੱਤੇ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਤਿੰਨ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਇਕਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ ਤਿੰਨ ਮੋਟਰਸਾਇਕਲ ਵੀ ਬਰਾਮਦ ਕੀਤੇ।
ਮੁਲਜ਼ਮਾਂ ਦੀ ਪਛਾਣ ਬੇਅੰਤ ਸਿੰਘ (31) ਪਿੰਡ ਗਿੱਦੜ, ਜਸਵਿੰਦਰ ਅਤੇ ਧਰਮਵੀਰ ਸਿੰਘ ਪਿੰਡ ਨਿਓਰ ਦੇ ਵਸਨੀਕ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਨਸ਼ੇ ਦੇ ਆਦੀ ਸਨ ਅਤੇ ਨਸ਼ਾ ਪੂਰਤੀ ਲਈ ਉਹ ਮੋਟਰਸਾਇਕਲ ਚੋਰੀ ਕਰਦੇ ਸਨ।
ਪੁਲਿਸ ਨੇ ਮੁਲਜ਼ਮਾਂ ਨੂੰ ਧਾਰਾ 379/411 ਦੇ ਤਹਿਤ ਮਾਮਲਾ ਦਰਜ ਕਰ ਕੋਰਟ ਤੋਂ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।