ਬਠਿੰਡਾ:ਸੰਗਰੂਰ ਉਪ ਚੋਣ (Sangrur by-election) ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ (Lok Sabha Member Simranjit Singh Mann) ਬਠਿੰਡਾ ‘ਚ ਪੱਤਰਕਾਰਾਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ (Central Government and Punjab Government) ਨੂੰ ਕਰੜੇ ਹੱਥੀਂ ਲਿਆ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦੀ ਚੋਣ (Presidential election) ਵਿੱਚ ਉਮੀਦਵਾਰ ਦਰੌਪਦੀ ਮੁਰਮੂ ਤੋਂ ਉਮੀਦ ਹੈ ਕਿ ਉਹ ਇੱਕ ਆਦਿਵਾਸੀ ਪਰਿਵਾਰ ਵਿੱਚੋਂ ਅੱਗੇ ਆਏ ਹਨ ਅਤੇ ਰਾਸ਼ਟਰਪਤੀ ਬਣਨ ਉਪਰੰਤ ਆਦਿਵਾਸੀਆਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨਗੇ।
ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ (Assassins of Prime Minister Rajiv Gandhi) ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਤਾਂ ਫਿਰ ਬੰਦੀ ਸਿੰਘਾਂ ਨੂੰ ਰਿਹਾਅ (Bandi Singhs released) ਕਿਉਂ ਨਹੀਂ ਕੀਤਾ ਜਾ ਸਕਦਾ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਖ਼ਾਲਿਸਤਾਨ ਲਿਖਣਾ ਜਾਂ ਉਸ ਦੀ ਗੱਲ ਕਰਨਾ ਕੋਈ ਜੁਰਮ ਨਹੀਂ ਹੈ, ਕਿਉਂਕਿ ਸੁਪਰੀਮ ਕੋਰਟ ਵੱਲੋਂ ਵੀ ਇਸ ਦੀ ਇਜਾਜ਼ਤ ਦੇ ਦਿੱਤੀ ਗਈ ਹੈ, ਪਰ ਇਹ ਜ਼ਰੂਰ ਹੈ ਕਿ ਕਿਸੇ ਨੂੰ ਭੜਕਾਉਣਾ ਗ਼ਲਤ ਹੈ।