ਬਠਿੰਡਾ:ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ (punjab ut employees and pensioners common front)ਵੱਲੋਂ 28 ਅਤੇ 29 ਮਾਰਚ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਵਿਆਪੀ ਹੜਤਾਲ (nation wide strike against center govt) ਵਿਚ ਹਿੱਸਾ ਲੈਣ ਦਾ ਐਲਾਨ ਕੀਤਾ ਗਿਆ ਸੀ। ਇਸੇ ਲੜੀ ਤਹਿਤ ਅੱਜ ਬਠਿੰਡਾ ਦੇ ਸਿਵਲ ਹਾਸਪਾਲ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ (strike gets huge response)। ਇਨ੍ਹਾਂ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ (nationwide strike against the central government received a huge response)।
ਇਸ ਮੌਕੇ ਪ੍ਰਦਰਸ਼ਨਕਾਰੀਆਂ ਮੁਲਾਜ਼ਮਾਂ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿੱਚ ਬੋਲਦਿਆਂ ਕਿਹਾ ਕਿ ਜਨਤਕ ਅਦਾਰਿਆਂ ਦਾ ਨਿਜੀਕਰਨ ਕਰਨਾ ਤਰੁੰਤ ਬੰਦ ਕੀਤਾ ਜਾਣਾ ਚਾਹੀਦਾ ਹੈ, ਕਿਰਤ ਕਾਨੂੰਨਾਂ ਦੀ ਥਾਂ ਤੇ ਧੱਕੇ ਨਾਲ ਪਾਸ ਕੀਤੇ ਚਾਰ ਕਿਰਤ ਕੋਡ ਰੱਦ ਕਰਕੇ ਕੰਮ ਦੇ 8 ਘੰਟੇ ਕਰਨਾ,ਮਿੱਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਅਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਘੱਟੋ ਘੱਟ 26000 ਉਜਰਤ ਕਰਨੀ ਸ਼ਾਮਲ ਹਨ।