ਬਠਿੰਡਾ: ਦੇਸ਼ ਭਰ 'ਚ ਐਨਆਈਏ ਦੇ ਵੱਲੋਂ ਛਾਪੇਮਾਰੀ ਕੀਤੀ ਜਾਰੀ ਹੈ। ਐਨਆਈਏ ਨੇ ਪੰਜਾਬ ਦੇ ਬਠਿੰਡਾ ਦੇ ਪਿੰਡ ਜੰਡੀਆਂ ਵਿੱਚ ਛਾਪਾ ਮਾਰਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਐਨਆਈਏ ਦੀ ਟੀਮ ਨੇ ਬਠਿੰਡਾ ਦੇ ਜੰਡੀਆ ਪਿੰਡ ਵਿੱਚ ਇੱਕ ਕਬੱਡੀ ਪ੍ਰਮੋਟਰ ਜੱਗਾ ਜੰਡੀਆ ਦੇ ਘਰ ਛਾਪੇਮਾਰੀ ਕੀਤੀ। 25 ਤੋਂ ਵੱਧ ਅਧਿਕਾਰੀਆਂ ਅਤੇ ਜਵਾਨਾਂ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਜੱਗਾ ਕਬੱਡੀ ਟੂਰਨਾਮੈਂਟ ਕਰਵਾਉਂਦਾ ਹੈ। ਘਰ ਦੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ ਜੱਗਾ ਸਿੰਘ ਕਬੱਡੀ ਦੀ ਕੋਚਿੰਗ ਦਿੰਦਾ ਹੈ। ਪਿੰਡ ਦੀ ਮੌਜੂਦਾ ਸਰਪੰਚ ਜਸਪ੍ਰੀਤ ਕੌਰ ਦੇ ਪਤੀ ਰਣਜੀਤ ਸਿੰਘ ਨੇ ਕਿਹਾ ਕਿ ਅਸੀਂ ਜੱਗਾ ਸਿੰਘ ਦੀ ਗਾਰੰਟੀ ਦਿੰਦੇ ਹਾਂ, ਉਸ ਨੇ ਕੋਈ ਨਾਜਾਇਜ਼ ਕੰਮ ਨਹੀਂ ਕੀਤਾ ਹੈ।
ਇਸ ਤੋਂ ਇਲਾਵਾ ਐਨਆਈਏ ਨੇ ਬਠਿੰਡਾ ਦੇ ਪਿੰਡ ਕਰਿਆੜ ਵਾਲਾ ਵਿਖੇ ਜੇਲ੍ਹ ਚ ਬੰਦ ਗੈਂਗਸਟਰ ਜਾਮਣ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਐਨਆਈਏ ਦੀ ਟੀਮ ਘਰ ਵਿੱਚੋਂ ਇੱਕ ਕੈਮਰੇ ਦਾ ਡੀਵੀਆਰ ਅਤੇ ਇੱਕ ਮੋਬਾਇਲ ਨਾਲ ਲੈ ਕੇ ਗਈ ਹੈ।
ਦੱਸ ਦਈਏ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ-ਐਨਸੀਆਰ, ਉਤਰ ਪ੍ਰਦੇਸ਼ ਤੇ ਉਤਰਾਖੰਡ ਖੇਤਰ ਵਿੱਚ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ/ਸਮੱਗਲਰਾਂ ਦਰਮਿਆਨ ਉਭਰ ਰਹੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ, ਪੰਜਾਬ ਦੇ ਜ਼ਿਲ੍ਹਾਂ ਬਠਿੰਡਾ ਦੇ ਜੰਡੀਆ ਪਿੰਡ ਵਿੱਚ NIA ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।