ਬਠਿੰਡਾ:ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਉਸ ਵੇਲੇ ਹੜਕੰਪ ਮੱਚ ਗਿਆ ਜਦੋਂ ਨਿਹੱਥੇ ਦੁਕਾਨਦਾਰਾਂ ’ਤੇ ਕੁਝ ਨਿਹੰਗ ਸਿੰਘਾਂ ਨੇ ਕਿਰਪਾਨਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਇੱਕ ਦੁਕਾਨਦਾਰ ਗੰਭੀਰ ਰੂਪ ’ਚ ਜਖਮੀ ਹੋ ਗਿਆ। ਜੋ ਕਿ ਹਸਪਤਾਲ ’ਚ ਜੇਰੇ ਇਲਾਜ ਹੈ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਅਸੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਕਾਫੀ ਲੰਬੇ ਸਮੇਂ ਤੋਂ ਦੁਕਾਨਦਾਰੀ ਕਰਦੇ ਹਾਂ ਜਿਥੇ ਕੁਝ ਕੁਝ ਸਿੰਘਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਸਾਡੇ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਅਸੀਂ ਭੱਜ ਕੇ ਉਥੋਂ ਜਾਨ ਬਚਾਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ।
ਇੱਕ ਹੋਰ ਅਖੌਤੀ ਨਿਹੰਗ ਦੀ ਕਰਤੂਤ, ਨਿਹੱਥੇ ਦੁਕਾਨਦਾਰਾਂ ’ਤੇ ਕੀਤਾ ਜਾਨਲੇਵਾ ਹਮਲਾ - ਸੱਟਾਂ ਵੱਜੀਆਂ
ਪੀੜਤ ਦੁਕਾਨਦਾਰ ਨੇ ਦੱਸਿਆ ਕਿ ਅਸੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਕਾਫੀ ਲੰਬੇ ਸਮੇਂ ਤੋਂ ਦੁਕਾਨਦਾਰੀ ਕਰਦੇ ਹਾਂ ਜਿਥੇ ਕੁਝ ਕੁਝ ਸਿੰਘਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਸਾਡੇ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਅਸੀਂ ਭੱਜ ਕੇ ਉਥੋਂ ਜਾਨ ਬਚਾਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ।
ਨਿਹੱਥੇ ਦੁਕਾਨਦਾਰਾਂ ’ਤੇ ਨਿਹੰਗ ਸਿੰਘਾਂ ਨੇ ਕਿਰਪਾਨਾਂ ਨਾਲ ਕੀਤਾ ਜਾਨਲੇਵਾ ਹਮਲਾ
ਉਥੇ ਹੀ ਹਸਪਤਾਲ ਦੀ ਡਾਕਟਰ ਰਵਨੀਤ ਕੌਰ ਦਾ ਕਹਿਣਾ ਹੈ ਕਿ ਸਾਡੇ ਕੋਲ ਇੱਕ ਮਰੀਜ਼ ਆਇਆ ਹੈ ਜਿਸ ਦੇ ਕਾਫੀ ਸੱਟਾਂ ਵੱਜੀਆਂ ਹੋਈਆ ਹਨ ਜੋ ਜੇੇਰੇ ਇਲਾਜ ਹੈ। ਉਹਨਾਂ ਨੇ ਕਿਹਾ ਕਿ ਫਿਲਹਾਲ ਉਹਨਾਂ ਦੀ ਜਾਨ ਖਤਰੇ ਤੋਂ ਬਾਹਰ ਹੈ।
ਇਹ ਵੀ ਪੜੋ: ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪੇਪਰ ਦਿੱਤੇ ਹੋਏ ਪਾਸ