ਬਠਿੰਡਾ : ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਸਿਹਤ ਵਿਭਾਗ ਤੇ ਸਰਕਾਰਾਂ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਕੁੱਝ ਸਰਕਾਰੀ ਅਦਾਰਿਆਂ ਦੇ ਵਿੱਚ ਸਰਕਾਰ ਵੱਲੋਂ ਕੋਰੋਨਾ ਵਾਇਰਸ ਸਬੰਧੀ ਲਾਗੂ ਕੀਤੇ ਆਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ ਹੈ। ਅਜਿਹਾ ਹੀ ਮਾਮਲਾ ਬਠਿੰਡਾ ਦੇ ਪਿੰਡ ਨਿਰਵਾਣਾ ਵਿਖੇ ਸਥਿਤ ਆਰਟੀਓ ਦਫ਼ਤਰ ਵਿਖੇ ਵੇਖਣ ਨੂੰ ਮਿਲੀਆ। ਇਥੇ ਸ਼ੋਸ਼ਲ ਡਿਸਟੈਂਸਿੰਗ ਦੀਆ ਧੱਜੀਆਂ ਉਡਦੀਆਂ ਨਜ਼ਰ ਆਈਆਂ।
ਈਟੀਵੀ ਭਾਰਤ ਦੀ ਟੀਮ ਵੱਲੋਂ ਜਦ ਕੋਰੋਨਾ ਵਾਇਰਸ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਰਿਐਲਟੀ ਚੈਕ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਨਿਰਵਾਣਾ ਪਿੰਡ 'ਚ ਦੇ ਆਰਟੀਓ ਦਫ਼ਤਰ 'ਚ ਸਰਕਾਰੀ ਨਿਯਮਾਂ ਦੀ ਪਾਲਣਾ ਨਾਂ ਦੇ ਬਰਾਬਰ ਨਜ਼ਰ ਆਈ। ਇਥੇ ਆਪਣਾ ਕੰਮ ਕਰਵਾਉਣ ਆਏ ਲੋਕ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਬਜਾਏ ਭੀੜ 'ਚ ਇੱਕਠੇ ਖੜ੍ਹੇ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਇਥੇ ਆਪਣਾ ਲਾਇਸੈਂਸ ਬਣਵਾਉਣ ਆਏ ਲੋਕਾਂ ਨੂੰ ਪਹਿਲਾਂ ਟੋਕਨ ਲਈ ਲੰਬੀਆਂ ਕਤਾਰਾਂ 'ਚ ਲੱਗਣਾ ਪੈਂਦਾ ਹੈ। ਇਸ ਮਗਰੋਂ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਆਪਣਾ ਕੰਮ ਕਰਵਾਉਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ।