ਬਠਿੰਡਾ 'ਚ 52 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ - ਚੋਣ ਪ੍ਰਕ੍ਰਿਆ
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਕਾਰਪੋਰੇਸ਼ਨ ਤੋਂ 31 ਉਮੀਦਵਾਰਾਂ ਵਲੋਂ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਤੋਂ ਇਲਾਵਾ ਭਾਈਰੂਪਾ ਅਤੇ ਕੋਟਫੱਤਾ ਤੋਂ 1-1 ਉਮੀਦਵਾਰ, ਭੁੱਚੋਂ ਮੰਡੀ, ਗੋਨਿਆਣਾ ਅਤੇ ਕੋਟਸ਼ਮੀਰ ਤੋਂ 2-2 ਉਮੀਦਵਾਰ, ਮੌੜ ਤੋਂ 3 ਉਮੀਦਵਾਰ ਅਤੇ ਮਹਿਰਾਜ ਤੋਂ 10 ਉਮੀਦਵਾਰਾਂ ਨੇ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਬਠਿੰਡਾ: ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 14 ਫਰਵਰੀ 2021 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ। ਜ਼ਿਲੇ ’ਚ ਪਹਿਲੇ ਦਿਨ 52 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਬੀ.ਸ੍ਰੀਨਿਵਾਸਨ ਨੇ ਦਿੱਤੀ।
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਕਾਰਪੋਰੇਸ਼ਨ ਤੋਂ 31 ਉਮੀਦਵਾਰਾਂ ਵਲੋਂ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਤੋਂ ਇਲਾਵਾ ਭਾਈਰੂਪਾ ਅਤੇ ਕੋਟਫੱਤਾ ਤੋਂ 1-1 ਉਮੀਦਵਾਰ, ਭੁੱਚੋਂ ਮੰਡੀ, ਗੋਨਿਆਣਾ ਅਤੇ ਕੋਟਸ਼ਮੀਰ ਤੋਂ 2-2 ਉਮੀਦਵਾਰ, ਮੌੜ ਤੋਂ 3 ਉਮੀਦਵਾਰ ਅਤੇ ਮਹਿਰਾਜ ਤੋਂ 10 ਉਮੀਦਵਾਰਾਂ ਨੇ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਤੋਂ ਇਲਾਵਾ ਕੋਠਾ ਗੁਰੂ, ਭਗਤਾ, ਮਲੂਕਾ, ਰਾਮਾਂ, ਲਹਿਰਾ ਮੁਹੱਬਤ, ਨਥਾਣਾ, ਸੰਗਤ ਤੋਂ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ।
ਜ਼ਿਲਾ ਚੋਣਕਾਰ ਅਫ਼ਸਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੀ ਮਿਤੀ 3 ਫਰਵਰੀ ਹੋਵੇਗੀ ਜਦਕਿ ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਵੇਗੀ। ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ 14 ਫਰਵਰੀ 2021 ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ।
ਇਨਾਂ ਚੋਣਾਂ ਲਈ 17 ਅਧਿਕਾਰੀਆਂ ਨੂੰ ਰਿਟਰਨਿੰਗ ਅਫ਼ਸਰ ਅਤੇ 17 ਅਧਿਕਾਰੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਵੱਜੋਂ ਨਿਯੁਕਤ ਕੀਤਾ ਗਿਆ ਹੈ।Conclusion:ਬਾਈਟ :-ਸਿਮਰਨਜੀਤ ਕੌਰ ,ਵਾਰਡ ਨੰਬਰ ਤਿੱਨ ,ਬਠਿੰਡਾ