ਬਠਿੰਡਾ:ਸੱਤਾ ਧਿਰ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਨੂੰ ਪਹਿਲਾ ਗੁਟਕਾ ਸਾਹਿਬ ਜੀ ਦੀ ਸਹੁੰ ਖਾ ਕਿਹਾ ਸੀ ਕਿ ਉਹ ਚਾਰ ਹਫਤਿਆਂ ’ਚ ਨਸ਼ਾ ਖ਼ਤਮ ਕਰ ਦੇਣਗੇ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਉਪਰੰਤ ਵੀ ਪੰਜਾਬ ਵਿੱਚ ਉਸੇ ਤਰ੍ਹਾਂ ਨਸ਼ੇ ਦੀ ਵਿਕਰੀ ਹੋ ਰਹੀ ਹੈ ਜਿਸ ਕਾਰਨ ਲੋਕਾਂ ਕਾਫੀ ਨਾਰਾਜ਼ ਹਨ। ਉਥੇ ਹੀ ਪ੍ਰਸ਼ਾਸਨ ਤੇ ਸਰਕਾਰ ਤੋਂ ਉਮੀਦ ਰੱਖੇ ਬਿਨਾ ਬਠਿੰਡਾ ਦੇ ਪਿੰਡ ਕੋਟ ਸ਼ਮੀਰ ਦੇ ਨੌਜਵਾਨਾਂ ਵੱਲੋਂ ਇੱਕ ਸਾਂਝਾ ਉਪਰਾਲਾ ਉਲੀਕਿਆ ਗਿਆ ਹੈ।
ਇਹ ਵੀ ਪੜੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰਲੇ ਪਾਸੇ ਮਿਲੀ ਇੱਕ ਸੁਰੰਗ !
ਨੌਜਵਾਨਾਂ ਦੀ ਨਸ਼ੇ ਖ਼ਿਲਾਫ਼ ਮੁਹਿੰਮ
ਦੱਸ ਦਈਏ ਕਿ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਮੁਹਿੰਮ ਛੇੜੀ ਗਈ ਹੈ ਕਰੀਬ ਇੱਕ ਦਰਜਨ ਨੌਜਵਾਨਾਂ ਵੱਲੋਂ ਪਿੰਡ ਵਿੱਚ ਵਧ ਰਹੇ ਨਸ਼ੇ ਦੇ ਬੋਲਬਾਲੇ ਨੂੰ ਰੋਕਣ ਲਈ ਨੌਜਵਾਨਾਂ ਵੱਲੋਂ ਘਰ ਘਰ ਜਾ ਕੇ ਪੋਸਟਰ ਵੰਡੇ ਜਾ ਰਹੇ ਹਨ ਅਤੇ ਲੋਕਾਂ ਤੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਸਹਿਯੋਗ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨੌਜਵਾਨਾਂ ਦੀ ਅਗਵਾਈ ਕਰ ਰਹੇ ਵਿੱਕੀ ਨਾਮਕ ਨੌਜਵਾਨ ਨੇ ਦੱਸਿਆ ਕਿ ਪਿੰਡ ਵਿੱਚ ਹੁਣ ਤੱਕ ਨਸ਼ੇ ਕਾਰਨ ਕਰੀਬ ਇੱਕ ਦਰਜਨ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਗਰ ਪੁਲਿਸ ਵਿਭਾਗ ਵੱਲੋਂ ਕੋਈ ਵੀ ਕਾਰਵਾਈ ਕੀਤੀ ਜਾਂਦੀ ਤਾਂ ਕੁਝ ਲੋਕਾਂ ਵੱਲੋਂ ਇਨ੍ਹਾਂ ਨਸ਼ਾ ਤਸਕਰਾਂ ਦਾ ਸਾਥ ਦਿੰਦਿਆਂ।
ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਇਆ ਜਾਂਦਾ ਸੀ ਜਿਸ ਦੇ ਚੱਲਦਿਆਂ ਨਸ਼ਾ ਤਸਕਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੋ ਰਹੇ ਸਨ ਨਸ਼ਾ ਤਸਕਰਾਂ ਦੇ ਬੋਲਬਾਲੇ ਨੂੰ ਠੱਲ੍ਹ ਪਾਉਣ ਲਈ ਹੀ ਉਨ੍ਹਾਂ ਵੱਲੋਂ ਇਹ ਨੌਜਵਾਨਾਂ ਦੇ ਸਹਿਯੋਗ ਨਾਲ ਘਰ ਘਰ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨਸ਼ਾ ਤਸਕਰਾਂ ਦਾ ਸਹਿਯੋਗ ਨਾ ਦਿਓ ਜੇਕਰ ਤੁਸੀਂ ਸਹਿਯੋਗ ਦਿਉਗੇ ਤਾਂ ਤੁਹਾਡੀਆਂ ਤਸਵੀਰਾਂ ਜਨਤਕ ਥਾਵਾਂ ਤੇ ਲਗਾਈਆਂ ਜਾਣਗੀਆਂ।
ਸਰਕਾਰ ਦੇ ਵਾਅਦੇ ਤੋਂ ਅੱਕੇ ਨੌਜਵਾਨਾਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਖ਼ੁਦ ਹੀ ਛੇੜੀ ਮੁਹਿੰਮ ਪਿੰਡ ਦੀ ਪੰਚਾਇਤ ਮੈਂਬਰ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਜੋ ਵੀ ਉਪਰਾਲਾ ਕੀਤਾ ਜਾ ਰਿਹਾ ਹੈ ਉਸ ਵਿਚ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਜੋ ਵੀ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦੇ ਨਾਮ ਗੁਪਤ ਰੱਖੇ ਜਾਣਗੇ ਕਰਾਉਣ ਵਿੱਚ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਇਸ ਸੰਬੰਧੀ ਬੈਠਕਾਂ ਕੀਤੀਆਂ ਜਾ ਰਹੀਆਂ ਹਨ, ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦੀ ਗੱਲ ਕਹੀ ਜਾ ਰਹੀ ਹੈ।
ਇਹ ਵੀ ਪੜੋ: 100 ਤੋਂ ਵੱਧ ਕਿਸਾਨਾਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ