ਬਠਿੰਡਾ: ਪੰਜਾਬ ਸਰਕਾਰ ਵੱਲੋਂ ਵੱਖ ਮੁੱਦਿਆਂ ਨੂੰ ਲੈ ਕੇ ਸਰਚ ਮੁਹਿੰਮ ਅਤੇ ਸਪੈਸ਼ਲ ਕਾਰਡਨ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸੂਬੇ ਦੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਬਠਿੰਡਾ ਵਿਖੇ ਵੀ ਪੁਲਿਸ ਦੀਆਂ ਟੀਮਾਂ ਵੱਲੋਂ ਨਸ਼ਿਆ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੱਖ-ਵੱਖ ਥਾਵਾਂ ਤੇ ਪੁਲਿਸ ਵੱਲੋਂ ਛਾਪੇਮਾਰੀ: ਮਿਲੀ ਜਾਣਕਾਰੀ ਪੁਲਿਸ ਦੀ ਟੀਮਾਂ ਨੇ ਸ਼ੱਕ ਦੇ ਆਧਾਰ ’ਤੇ ਨਸ਼ਿਆ ਦੇ ਮਾਮਲੇ ਚ ਬਦਨਾਮ ਬਸਤੀ ਬੀੜ ਤਲਾਬ ਵਿਖੇ ਛਾਪੇਮਾਰੀ ਕੀਤੀ ਗਈ। ਇਸ ਥਾਂ ’ਤੇ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ। ਦੱਸ ਦਈਏ ਕਿ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਵੱਡੀ ਗਿਣਤੀ ’ਚ ਮਹਿਲਾ ਅਤੇ ਪੁਰਸ਼ ਮੁਲਾਜ਼ਮਾਂ ਵੱਲੋਂ ਇਸ ਤਲਾਸ਼ੀ ਅਭਿਆਨ ਚ ਹਿੱਸਾ ਲਿਆ ਜਾ ਰਿਹਾ ਹੈ।