ਪੰਜਾਬ

punjab

ETV Bharat / city

ਪਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ 'ਤੇ ਕਈ ਨਿਸ਼ਾਨੇ ਵਿੰਨ੍ਹੇ।

ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਸੁਣਾਇਆ ਖਰੀਆਂ-ਖਰੀਆਂ
ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਸੁਣਾਇਆ ਖਰੀਆਂ-ਖਰੀਆਂ

By

Published : Mar 1, 2020, 10:16 PM IST

Updated : Mar 2, 2020, 12:01 AM IST

ਬਠਿੰਡਾ: ਕਾਂਗਰਸ ਸਰਕਾਰ ਵਿਰੁੱਧ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ 'ਤੇ ਕਈ ਨਿਸ਼ਾਨੇ ਵਿੰਨ੍ਹੇ।

ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਜੋ ਸੂਬੇ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਸ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਦੇਸ਼ ਅਤੇ ਪੰਜਾਬ ਦੇ ਲਈ ਲੜਾਈਆਂ ਲੜੀਆਂ, ਪਰ ਦੂਜੀਆਂ ਪਾਰਟੀਆਂ ਨੇ ਅਜਿਹਾ ਕਦੇ ਵੀ ਨਹੀਂ ਸੋਚਿਆ।

ਪਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਸੁਣਾਇਆ ਖਰੀਆਂ-ਖਰੀਆਂ

ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਲੋਕਾਂ ਨਾਲ ਵਾਅਦੇ ਕਰਕੇ ਪੂਰੇ ਨਹੀਂ ਕਰਦੀ, ਜਿਸ ਦੇ ਬਾਰੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਪਰ ਅੱਜ ਕੱਲ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਕਾਂਗਰਸੀਆਂ ਨੂੰ ਨਹੀਂ ਜਾਣਦੀ। ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਵਾਇਆ, 1984 ਸਿੱਖ ਨਸਲਕੁਸ਼ੀ ਕਰਵਾਈ ਤੇ ਕਾਂਗਰਸ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ।

ਪਰਕਾਸ਼ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਸੁਣਾਇਆ ਖਰੀਆਂ-ਖਰੀਆਂ

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸ਼ੁਰੂ ਤੋਂ ਹੀ ਦੇਸ਼ ਦੀ ਜਨਤਾ ਨੂੰ ਧੋਖਾ ਦਿੱਤਾ ਹੈ ਤੇ ਉਨ੍ਹਾਂ ਨੇ ਲੋਕਾਂ ‘ਤੇ ਹਰ ਤਰ੍ਹਾਂ ਦੇ ਜ਼ੁਲਮ ਕੀਤੇ ਹਨ। ਉਨ੍ਹਾਂ ਕਿਹਾ ਕਿ 80 ਫੀਸਦੀ ਪੰਜਾਬ ਦੇ ਲੋਕਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ।

ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਵਿਰੁੱਧ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

Last Updated : Mar 2, 2020, 12:01 AM IST

ABOUT THE AUTHOR

...view details