ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਧਰਨਾ - Revenue Patwar Union
ਪੰਜਾਬ ਬਾਡੀ ਦੇ ਸੱਦੇ ’ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ
ਮੁਕਤਸਰ ਸਾਹਿਬ:ਪੰਜਾਬ ਬਾਡੀ ਦੇ ਸੱਦੇ ’ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿੰਦਾ ਕਰਦੇ ਹੋਏ ਆਪਣੀਆਂ ਹੱਕੀ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਕਾਨੂੰਗੋ ਯੂਨੀਅਨ ਦੇ ਜ਼ਿਲਾ ਪ੍ਰਧਾਨ ਜਗਦੇਵ ਸਿੰਘ, ਸਾਬਕਾ ਜ਼ਿਲਾ ਜਨਰਲ ਸਕੱਤਰ ਸੁਖਦੇਵ ਸਿੰਘ, ਜ਼ਿਲਾ ਜਨਰਲ ਸਕੱਤਰ ਪਵਨ ਕੁਮਾਰ, ਸੀਨੀ. ਮੀਤ ਪ੍ਰਧਾਨ ਇਕਬਾਲ ਸਿੰਘ, ਸਾਬਕਾ ਤਹਿਸੀਲ ਪ੍ਰਧਾਨ ਹਰਬੰਸ ਸਿੰਘ, ਸਾਬਕਾ ਜ਼ਿਲਾ ਪ੍ਰਧਾਨ ਸੁਖਚੈਨ ਸਿੰਘ ਬਰਾੜ ਤੋਂ ਇਲਾਵਾ ਕਾਨੂੰਗੋ, ਪਟਵਾਰੀ ਅਤੇ ਯੂਨੀਅਨ ਦੇ ਹੋਰ ਅਹੁਦੇਦਾਰ ਮੌਜੂਦ ਸਨ। ਸਾਡੀਆਂ ਹੱਕੀ ਮੰਗਾ ਨੂੰ ਸਰਕਾਰ ਜਲਦੀ ਮੰਨ ਲਵੇ