ਬਠਿੰਡਾ: ਸ਼ਹਿਰ ਦੇ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਨਾਗਰਿਕਤਾ ਸੋਧ ਬਿੱਲ, ਐਨਆਰਸੀ ਅਤੇ ਦਿੱਲੀ ਵਿੱਚ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਕੀਤਾ ਗਿਆ।
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਸਿੱਖ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ - citizenship amendment bill
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਬਠਿੰਡਾ ਵਿੱਚ ਸਿੱਖ ਸੰਗਠਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਉਨ੍ਹਾਂ ਜਾਮੀਆ ਮਿਲੀਆਂ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਇਨਸਾਫ਼ ਦੀ ਵੀ ਮੰਗ ਕੀਤੀ ਹੈ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਜੋਂ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਦੇ ਆਗੂ ਲੱਖਾ ਸਿਧਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹਿੰਦੂ ਰਾਸ਼ਟਰ ਮੰਨਦੀ ਹੈ ਜਦੋਂ ਕਿ ਭਾਰਤ ਵੱਖ ਵੱਖ ਧਰਮਾਂ ਅਤੇ ਜਾਤੀਆਂ ਦੇ ਲੋਕਾਂ ਦਾ ਦੇਸ਼ ਹੈ। ਇਸ ਨਾਲ ਵੱਖ ਵੱਖ ਧਰਮਾਂ ਅਤੇ ਜਾਤੀਆਂ ਦੇ ਲੋਕਾਂ ਵਿੱਚ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ।
ਦਲ ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਵੱਲੋਂ ਵੀ ਇਸ ਰੋਸ ਪ੍ਰਦਰਸ਼ਨ ਦਾ ਹਿੱਸਾ ਬਣਦਿਆਂ ਹੋਇਆ ਕੇਂਦਰ ਸਰਕਾਰ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਹੈ ਕਿ ਇਹ ਨਾ ਸਿਰਫ ਮੁਸਲਿਮ ਭਾਈਚਾਰੇ ਬਲਕਿ ਸਮੁੱਚੇ ਦੇਸ਼ ਵਿੱਚ ਰਹਿਣ ਵਾਲੇ ਵੱਖ ਵੱਖ ਧਰਮਾਂ ਅਤੇ ਜਾਤੀਆਂ ਦੇ ਲੋਕਾਂ 'ਤੇ ਤਸ਼ੱਦਦ ਢਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਕਾਲੀਆਂ ਝੰਡੀਆਂ ਲੈ ਕੇ ਸ਼ਹਿਰ ਵਿਚੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।