ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਅਤੇ ਹਰ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਉਥੇ ਹੀ ਪਾਰਟੀਆਂ ਵੱਲੋਂ ਇੱਕ ਦੂਜੇ 'ਤੇ ਦੂਸ਼ਣਬਾਜ਼ੀਆਂ ਦਾ ਦੌਰ ਵੀ ਜਾਰੀ ਹੈ ਤਾਂ ਜੋ ਲੋਕਾਂ ਦੀ ਨਜ਼ਰ ਵਿੱਚ ਉਸ ਨੂੰ ਨੀਵਾ ਦਿਖਾਇਆ ਜਾ ਸਕੇ। ਪੰਜਾਬ ਵਿੱਚ 117 ਵਿਧਾਨ ਸਭਾ ਹਲਕੇ ਹਨ, ਤੇ ਅੱਜ ਅਸੀਂ ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ਦੀ ਗੱਲ ਕਰਾਂਗੇ ਕਿ ਉਥੋਂ ਦੇ ਸਿਆਸੀ ਹਾਲ ਕੀ ਹਨ, ਮੌਜੂਦਾ ਵਿਧਾਇਕ ਲੋਕਾਂ ਦੀਆਂ ਮੰਗਾਂ ’ਤੇ ਖਰੇ ਉੱਤਰੇ ਜਾਂ ਨਹੀਂ ? ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency)
ਜੇਕਰ ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਕਾਂਗਰਸ (Congress) ਦੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਮੌਜੂਦਾ ਵਿਧਾਇਕ ਹਨ। ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰੂਪ ਚੰਦ ਸਿੰਗਲਾ (Sarup Chand Singla) ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ, ਜਿਸ ਕਾਰਨ ਹੁਣ ਤੱਕ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ :Punjab Assembly Election 2022: ਬਠਿੰਡਾ ਦਿਹਾਤੀ ਦੀ ਰਾਖੜੀਂ ਸੀਟ ਤੋਂ ਕੌਣ ਜਿੱਤੇਗਾ ਚੋਣ ਦੰਗਲ, ਜਾਣੋਂ ਇਥੋਂ ਦਾ ਸਿਆਸੀ ਹਾਲ..
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਬਠਿੰਡਾ ਸ਼ਹਿਰੀ ਵਿਧਾਨ ਸਭਾ ਸੀਟ (Bathinda Urban assembly constituency) ’ਤੇ 73.78 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਵਿਧਾਇਕ ਚੁਣੇ ਗਏ ਸਨ। ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਦੀਪਕ ਬੰਸਲ (Deepak Bansal) ਨੂੰ ਹਰਾਇਆ ਸੀ।
ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਨੂੰ 63,942 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਦੀਪਕ ਬੰਸਲ (Deepak Bansal) ਨੂੰ 45,462 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸਰੂਪ ਚੰਦ ਸਿੰਗਲਾ (Sarup Chand Singla) ਨੂੰ 37,177 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਆਮ ਨੂੰ ਸਭ ਤੋਂ ਵੱਧ 42.58 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਆਮ ਆਦਮੀ ਪਾਰਟੀ (Aam Aadmi Party) ਨੂੰ 30.27 ਫੀਸਦ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦਾ 24.75 ਫੀਸਦ ਵੋਟ ਸ਼ੇਅਰ ਰਿਹਾ ਸੀ।