ਬਠਿੰਡਾ : ਸ਼ਨਿੱਚਰਵਾਰ ਨੂੰ ਬਠਿੰਡਾ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗ਼ਰਮੀ ਤੋਂ ਰਾਹਤ ਮਿਲੀ। ਬੀਤੇ ਕਈ ਦਿਨਾਂ ਤੋਂ ਚੱਲ ਰਹੀ ਗ਼ਰਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਚੱਲਦਿਆਂ ਬਠਿੰਡਾ ਵਿੱਚ ਪਏ ਮੀਂਹ ਨਾਲ ਲੋਕ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਹੀ ਕੱਲ੍ਹ ਛੁੱਟੀ ਦਾ ਦਿਨ ਹੋਣ ਕਰਕੇ ਸ਼ਨਿੱਚਰਵਾਰ ਨੂੰ ਲੋਕ ਮੀਂਹ ਵਿੱਚ ਨਿੱਕਲੇ ਅਤੇ ਉਨ੍ਹਾਂ ਨੇ ਮੀਂਹ ਦਾ ਆਨੰਦ ਮਾਣਿਆ। ਇਹ ਪਾਸੇ ਲੋਕ ਮੀਂਹ ਦਾ ਆਨੰਦ ਮਾਣ ਰਹੇ ਸੀ ਤੇ ਦੂਜੇ ਪਾਸੇ ਟ੍ਰੈਫਿਕ ਪੁਲਿਸ ਮੀਂਹ ਦੇ ਬਾਵਜੂਦ ਵੀ ਆਪਣੀ ਡਿਊਟੀ ਮੁਸਤੈਦੀ ਨਾਲ ਕਰਦੀ ਨਜ਼ਰ ਆ ਰਹੀ ਸੀ।