ਬਠਿੰਡਾ: ਲੋਕ ਸਭਾ ਚੋਣਾਂ ਦੌਰਾਨ ਤਲਵੰਡੀ ਸਾਬੋ ਦੇ ਪੋਲਿੰਗ ਬੂਥ ਨੇੜੇ ਐਤਵਾਰ ਨੂੰ ਗੋਲੀ ਚੱਲਣ ਦੇ ਮਾਮਲੇ 'ਚ ਕਾਂਗਰਸੀ ਆਗੂ ਤੋਂ ਬਾਅਦ ਹੁਣ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਤੇ ਹੋਰਾਂ ਖ਼ਿਲਾਫ਼ ਵੀ ਪਰਚਾ ਦਰਜ ਹੋ ਗਿਆ ਹੈ।
ਪੋਲਿੰਗ ਬੂਥ ਨੇੜੇ ਗੋਲੀ ਚੱਲਣ ਦੇ ਮਾਮਲੇ 'ਚ ਅਕਾਲੀ ਵਿਧਾਇਕ ਉੱਤੇ ਕੇਸ ਦਰਜ
ਪੋਲਿੰਗ ਬੂਥ ਨੇੜੇ ਐਤਵਾਰ ਨੂੰ ਗੋਲੀ ਚੱਲਣ ਦੇ ਮਾਮਲੇ 'ਚ ਕਾਂਗਰਸੀ ਆਗੂ ਤੋਂ ਬਾਅਦ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਤੇ ਹੋਰਾਂ ਵਿਰੁੱਧ ਪਰਚਾ ਦਰਜ ਹੋ ਗਿਆ ਹੈ।
ਜੀਤ ਮਹਿੰਦਰ ਸਿੰਘ ਸਿੱਧੂ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਦਰਜਨ ਸਾਥੀਆਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਸੀ ਪਰ ਹੁਣ ਖ਼ੁਸ਼ਬਾਜ਼ ਜਟਾਣਾ ਦੇ ਪੀ. ਏ. ਦੇ ਬਿਆਨਾਂ 'ਤੇ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ 10 ਦੇ ਕਰੀਬ ਸਾਥੀਆਂ 'ਤੇ ਇਰਾਦਾ ਕਤਲ ਦੀ ਧਾਰਾ ਤਹਿਤ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇੱਕ ਅਕਾਲੀ ਵਰਕਰ ਐਤਵਾਰ ਨੂੰ ਚੱਲੀ ਗੋਲੀ ਵਿੱਚ ਜ਼ਖ਼ਮੀ ਹੋ ਗਿਆ ਸੀ।