ਬਠਿੰਡਾ : ਕੋਰੋਨਾ ਵਾਇਰਸ ਤੇ ਲੌਕਡਾਊਨ ਦੇ ਚਲਦੇ ਵੱਡੀ ਗਿਣਤੀ 'ਚ ਕਾਰੋਬਾਰ ਠੱਪ ਪੈ ਗਏ ਹਨ। ਕੋਰੋਨਾ ਦੀ ਰਫ਼ਤਾਰ ਘੱਟਦੇ ਹੀ ਮੁੜ ਕਾਰੋਬਾਰ ਆਦਿ ਸ਼ੁਰੂ ਹੋ ਗਏ ਹਨ। ਇਸੇ ਕੜੀ 'ਚ ਪੰਜਾਬ ਸਰਕਾਰ ਵੱਲੋਂ ਬਠਿੰਡਾ ਬੱਸ ਸਟੈਂਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।
ਇਸ ਦਾ ਉਦਘਾਟਨ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੁੱਜੇ। ਬੱਸ ਸਟੈਡ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦਿੱਤੇ ਗਏ ਹਨ।
ਬਠਿੰਡਾ ਦੇ ਬੱਸ ਸਟੈਂਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਇਸ ਮੌਕੇ ਮੀਡੀਆ ਨਾਲ ਰੁਬਰੂ ਹੁੰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੋਰੋਨਾ ਦੇ ਕਾਰਨ ਕਈ ਕਾਰੋਬਾਰ ਮੰਦੇ ਪੈ ਗਏ ਹਨ, ਪਰ ਹੁਣ ਪੰਜਾਬ ਸਰਕਾਰ ਵੱਲੋਂ ਕਾਰੋਬਾਰੀਆਂ ਤੇ ਹੋਰਨਾਂ ਅਦਾਰਿਆਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਾਹਾਂਮਾਰੀ ਦੌਰਾਨ ਟਰਾਂਸਪੋਟਰਾਂ ਨੂੰ ਵਿੱਤੀ ਸੰਕਟ ਵਿੱਚ ਆ ਗਏ ਸਨ। ਉਨ੍ਹਾਂ ਨੂੰ ਰਾਹਤ ਦੇਣ ਲਈ ਉੱਚ ਪੱਧਰੀ ਬੈਠਕ ਕੀਤੀ ਜਾ ਰਹੀ ਹੈ।
ਟਰਾਂਸਪੋਟਰਾਂ ਨੂੰ ਟੈਕਸ ਤੇ ਹੋਰਨਾਂ ਰਿਆਇਤਾਂ ਦਿੱਤੇ ਜਾਣ ਬਾਰੇ ਪੁੱਛੇ ਗਏ ਸਵਾਲਾਂ ਦਾ ਉਨ੍ਹਾਂ ਨੇ ਜਵਾਬ ਨਹੀਂ ਦਿੱਤਾ।
ਇਹ ਵੀ ਪੜ੍ਹੋ :ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ