ਤਲਵੰਡੀ ਸਾਬੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 314ਵਾਂ ਸੰਪੂਰਨਤਾ ਦਿਵਸ ਅੱਜ ਮਨਾਇਆ ਗਿਆ। ਇਹ ਸਮਾਗਮ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸਮਾਗਮ - Sri Guru Granth Sahib Ji
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸਮਾਗਮ ਕਰਵਾਇਆ ਗਿਆ। ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵੱਡਾ ਇਕੱਠ ਤਾਂ ਨਹੀਂ ਹੋਇਆ ਪਰ ਫਿਰ ਵੀ ਕਾਫੀ ਤਾਦਾਦ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ 'ਚ ਆਪਣੀ ਹਾਜ਼ਰੀ ਭਰੀ।
ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵੱਡਾ ਇਕੱਠ ਤਾਂ ਨਹੀਂ ਹੋਇਆ ਪਰ ਫਿਰ ਵੀ ਕਾਫੀ ਤਾਦਾਦ ਵਿੱਚ ਸੰਗਤ ਨੇ ਗੁਰਦੁਆਰਾ ਸਾਹਿਬ 'ਚ ਆਪਣੀ ਹਾਜ਼ਰੀ ਭਰੀ। ਸਭ ਤੋਂ ਪਹਿਲਾਂ ਬੀਤੇ 3 ਦਿਨ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਤਖ਼ਤ ਸਾਹਿਬ 'ਤੇ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਗ੍ਰੰਥੀ ਭਾਈ ਮਾਨ ਸਿੰਘ ਨੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ।
ਦਰਬਾਰ ਸਾਹਿਬ ਦੇ ਹੀ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਨੂੰ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾ. ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੋਂ ਸੇਧ ਲੈ ਕੇ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸੰਗਤ ਨੂੰ ਸੰਪੂਰਨਤਾ ਦਿਵਸ ਦੀ ਵਧਾਈਂ ਦਿੱਤੀ। ਸਮਾਗਮ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਇੱਕ ਸੰਦੇਸ਼ ਵੀ ਜਾਰੀ ਕੀਤਾ।