ਬਠਿੰਡਾ: ਸੂਬੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਉੱਠ ਰਹੇ ਹਨ। ਕਦੀ ਕਿਸੇ ਸਿਆਸੀ ਆਗੂ ਨੂੰ ਅਤੇ ਕਦੇ ਕਿਸੇ ਦੁਕਾਨਦਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਾਉਂਟਰ ਇੰਟੈਲੀਜੇਂਸ ਦੇ ਸੀਨੀਅਰ ਸਿਪਾਹੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਅਧਿਕਾਰੀ ਨੂੰ ਧਮਕੀ ਦੇਣ ਵਾਲੇ ਨੇ ਖੁਦ ਨੂੰ ਪਾਕਿਸਤਾਨ ਤੋਂ ਇਮਤੀਆਜ਼ ਅਲੀ ਦੱਸਿਆ ਹੈ। ਇਸ ਮਾਮਲੇ ਤੋਂ ਬਾਅਦ ਪੁਲਿਸ ਅਧਿਕਾਰੀ ਅਲਰਟ ਹੋ ਗਈ ਹੈ। ਮਾਮਲੇ ਸਬੰਧੀ ਪੁਲਿਸ ਨੇ ਜਾਂਚ ਤੋਂ ਬਾਅਦ ਬੰਗੀ ਨਿਹਾਲ ਸਿੰਘ ਵਾਲਾ ਦੇ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਪੁਲਿਸ ਨੇ ਥਾਣਾ ਸਿਵਲ ਲਾਈਨ ’ਚ ਮਾਮਲਾ ਦਰਜ ਕਰਨ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਜਾਂਚ ਪਾਇਆ ਹੈ ਕਿ ਕਥਿਤ ਮੁਲਜ਼ਮ ਪਹਿਲਾਂ ਵੀ ਲੋਕਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੰਦਾ ਰਿਹਾ ਹੈ ਅਤੇ ਫਿਰੌਤੀ ਮੰਗਦਾ ਰਿਹਾ ਹੈ।
ਕਾਉਂਟਰ ਇੰਟੈਲੀਜੇਂਸ ਦੇ ਸੀਨੀਅਰ ਅਧਿਕਾਰੀ ਨੂੰ ਜਾਨੋ ਮਾਰਨ ਦੀ ਧਮਕੀ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਜ਼ਿਲ੍ਹਾ ਕਚਹਿਰੀ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿਭਾਗ ਵਿਚ ਤਾਇਨਾਤ ਸੀਨੀਅਰ ਸਿਪਾਹੀ ਗੁਰਜੀਤ ਸਿੰਘ ਨੇ ਸਿਵਲ ਲਾਈਨ ਥਾਣੇ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਕਿਹਾ ਕਿ 29 ਜੁਲਾਈ ਨੂੰ ਉਸ ਨੂੰ ਵਿਦੇਸ਼ ਨੰਬਰ ਤੋਂ ਕਾਲ ਆਈ। ਜਿਸ ਚ ਉਸ ਨੂੰ ਸ਼ਰ੍ਹੇਆਮ ਧਮਕੀਆਂ ਦਿੱਤੀਆਂ ਗਈਆਂ ਕਿ ਉਹ ਉਸਦੇ ਲੋਕਾਂ ਦੇ ਖਿਲਾਫ ਕਾਰਵਾਈ ਕਰ ਰਿਹਾ ਹੈ ਤਾਂ ਉਹ ਉਸ ਨੂੰ ਵੇਖ ਲੈਣਗੇ। ਇਸ ਤੋਂ ਬਾਅਦ ਉਸਨੂੰ ਵਾਟਸਐਪ ਕਾਲ ਰਾਹੀਂ ਧਮਕੀਆਂ ਦਿੱਤੀਆਂ ਗਈਆਂ। ਪੁਲਿਸ ਵੱਲੋਂ ਸਿਪਾਹੀ ਗੁਰਜੀਤ ਸਿੰਘ ਦੀ ਸ਼ਿਕਾਇਤ ਉੱਪਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਸੰਦੀਪ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਾਲਾ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਸੀਨੀਅਰ ਸਿਪਾਹੀ ਗੁਰਜੀਤ ਸਿੰਘ ਨੂੰ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਦੋਸ਼ੀ ਦੇ ਮਨਸ਼ਿਆਂ ਨੂੰ ਜਾਣਿਆ ਜਾ ਸਕੇ ਕਿ ਉਸ ਵੱਲੋਂ ਕਿਉਂ ਸੀਨੀਅਰ ਸਿਪਾਹੀ ਗੁਰਜੀਤ ਸਿੰਘ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।
ਉੱਥੇ ਹੀ ਦੂਜੇ ਪਾਸੇ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸੰਦੀਪ ਸਿੰਘ ਦਾ ਕਹਿਣਾ ਹੈ ਕਿ ਉਸ ਵੱਲੋਂ ਸਿਰਫ ਮਜ਼ਾਕ ਕੀਤਾ ਗਿਆ ਸੀ ਪਰ ਵਿਦੇਸ਼ੀ ਨੰਬਰ ਤੋਂ ਕਾਲ ਕਰਨ ਸਬੰਧੀ ਉਸਨੇ ਕੋਈ ਵੀ ਪੁਖਤਾ ਜਾਣਕਾਰੀ ਨਹੀਂ ਦਿੱਤੀ
ਇਹ ਵੀ ਪੜੋ:ਗਲਤੀ ਨਾਲ ਭਾਰਤ ਪਹੁੰਚਿਆ ਛੋਟਾ ਬੱਚਾ, ਜਵਾਨਾਂ ਨੇ ਪਰਿਵਾਰ ਨਾਲ ਮਿਲਾਇਆ ਵਿਛੜਿਆ ਬੱਚਾ