ਬਠਿੰਡਾ: ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ ਉਪਰੰਤ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ (sikh philosophers condemn badal)। ਦੂਜੇ ਪਾਸੇ ਅੱਜ ਸਿੱਖ ਕੌਮ ਨੂੰ ਅਪੀਲ ਕੀਤੀ ਜਾ ਰਹੀ ਹੈ (sgpc election issue raised after sad pattern's statement)ਕਿ ਕਿਸੇ ਵੀ ਹਾਲਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਥ ਵਿਚ ਨਾ ਦਿੱਤੀ ਜਾਵੇ, ਕਿਉਂਕਿ ਇਹ ਸਿੱਖ ਕੌਮ ਵੱਲੋਂ ਨਕਾਰਿਆਂ ਦੇ ਹੱਥ ਨਹੀਂ ਸੋਭਦੀ।
ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕੀ ਕਿਹਾ:ਬਾਬਾ ਮਹਿਰਾਜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿੱਖ ਕੌਮ ਨੇ ਬੁਰੀ ਤਰ੍ਹਾਂ ਨਕਾਰਿਆ ਹੈ ਕਿਉਂਕਿ ਇਨ੍ਹਾਂ ਵੱਲੋਂ ਲਗਾਤਾਰ ਸਿੱਖ ਕੌਮ ਵਿਰੋਧੀ ਗਤੀਵਿਧੀ ਨੂੰ ਬੜ੍ਹਾਵਾ ਦਿੱਤਾ ਗਿਆ ਅਤੇ ਹੁਣ ਤੱਕ ਐਸਜੀਪੀਸੀ ਦੀਆਂ ਚੋਣਾਂ ਨਾ ਹੋਣ ਦਾ ਵੱਡਾ ਕਾਰਨ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੇਂਦਰ ਤੇ ਦਬਾਅ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਾਰਨ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਇਹ ਆਪਣੀਆਂ ਮਨ ਮਾਨੀਆਂ ਕਰ ਸਕਣ।
ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (sgpc election)ਨਹੀਂ ਹੋਈਆਂ ਅਤੇ ਇਸ ਕਾਰਜਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀਆਂ ਮਨਮਰਜ਼ੀਆਂ ਕੀਤੀਆਂ ਅਤੇ ਲਗਾਤਾਰ ਸਿੱਖ ਵਿਰੋਧੀ ਫ਼ੈਸਲੇ ਲਏ ਗਏ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਹੁਣ ਵਿਧਾਨ ਸਭਾ ਚੋਣਾਂ ਵਿੱਚ ਮੁੱਢੋਂ ਹੀ ਨਕਾਰ ਦਿੱਤਾ ਹੈ ਅਤੇ ਐਸਜੀਪੀਸੀ ਚੋਣਾਂ ਵਿੱਚ ਵੀ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਜਾਵੇਗਾ।
ਬਾਦਲ ਪਰਿਵਾਰ ਰਾਹੀਂ ਕੇਂਦਰ ਐੱਸਜੀਪੀਸੀ ’ਚ ਦੇ ਰਿਹਾ ਦਖ਼ਲ:ਪਰਮਿੰਦਰ ਸਿੰਘ ਬਾਲਿਆਂਵਾਲੀ (parminder singh balianwali) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਵੱਲੋਂ ਦਿੱਤੇ ਗਏ ਬਿਆਨ ਤੇ ਤਿੱਖੀ ਟਿੱਪਣੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਕੇਂਦਰ ਅਤੇ ਬਾਦਲ ਪਰਿਵਾਰ ਦੀ ਸਾਂਝ ਕਾਰਨ ਹੀ ਅੱਜ ਸਭ ਤੋਂ ਵੱਧ ਸਿੱਖਾਂ ਦਾ ਨੁਕਸਾਨ ਹੋਇਆ ਹੈ।
ਉਨ੍ਹਾਂ ਕਿਹਾ ਕਿ ਤੁਸੀਂ ਕੇਂਦਰ ਕਿਸੇ ਵੀ ਹਾਲਤ ਵਿਚ ਬਾਦਲ ਪਰਿਵਾਰ ਹੱਥੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਨਹੀਂ ਜਾਣ ਦੇਣਾ ਚਾਹੇਗਾ ਇਸੇ ਕਾਰਨ ਪਿਛਲੇ ਦਸ ਸਾਲਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋ ਰਹੀਆਂ ਅਤੇ ਇਸ ਸਮੇਂ ਦੌਰਾਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਿੱਖ ਕੌਮ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਗਿਆ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤ ’ਤੇ ਗੋਲੀ ਚਲਵਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਦੇ ਹੱਥਾਂ ਵਿੱਚ ਜਾਣ ਤੋਂ ਰੋਕਿਆ ਜਾਵੇ।
ਦਸ ਸਾਲਾਂ ਤੋਂ ਨਹੀਂ ਹੋਈ ਚੋਣ: ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਦੱਸਿਆ (advocate khara says)ਕਿ 2011 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹੋਈ ਸੀ ਪਰ ਸੁਪਰੀਮ ਕੋਰਟ ਵਿੱਚ ਇਨ੍ਹਾਂ ਚੋਣਾਂ ਨੂੰ ਲੈ ਕੇ ਚੱਲ ਰਹੇ ਮਾਮਲਿਆਂ ਦੇ ਚਲਦਿਆਂ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨਹੀਂ ਹੋ ਸਕੀ ਅਤੇ ਕਾਬਜ਼ ਧਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਗਾਤਾਰ ਆਪਣੀਆਂ ਮਨਮਾਨੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ 2021 ਤੱਕ ਲੱਗੀ ਰੋਕ ਤੋਂ ਬਾਅਦ ਹੁਣ ਉਨ੍ਹਾਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ ਕਿਉਂਕਿ ਲਗਾਤਾਰ ਇੱਕ ਧਿਰ ਵੱਲੋਂ ਕਾਬਜ਼ ਰਹਿਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕਾਫ਼ੀ ਉਣਤਾਈਆਂ ਪੈਦਾ ਹੋ ਗਈਆਂ ਹਨ, ਜਿਨ੍ਹਾਂ ਨੂੰ ਠੀਕ ਕਰਨ ਲਈ ਸੱਤਾਧਾਰੀ ਧਿਰ ਨੂੰ ਲਾਂਭੇ ਕਰਨਾ ਅਤਿ ਜ਼ਰੂਰੀ ਹੈ।
ਐਡਵੋਕੇਟ ਖਾਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਚੋਣ ਅਧਿਕਾਰੀ ਨਿਯੁਕਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਵੀ ਸੂਬੇ ਵਿੱਚ ਸਾਬਕਾ ਜਸਟਿਸ ਸੁਰਿੰਦਰ ਸਿੰਘ ਸਾਰੋਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਚੋਣ ਕਮਿਸ਼ਨਰ ਲਾਇਆ ਗਿਆ ਸੀ ਪਰ ਮਾਮਲਾ ਕੋਰਟ ਵਿੱਚ ਹੋਣ ਕਾਰਨ ਇਹ ਚੋਣਾਂ ਨਹੀਂ ਕਰਵਾਈਆਂ ਜਾ ਸਕੇ।
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਵਾਈਆਂ ਜਾਂਦੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸਿਰਫ਼ ਕੇਸਾਧਾਰੀ ਸਿੱਖ ਹੀ ਵੋਟ ਪਾ ਸਕਦੇ ਹਨ।