ਪੰਜਾਬ

punjab

ETV Bharat / city

ਰਾਮਨਵਮੀ ਦੇ ਸ਼ੁਭ ਦਿਹਾੜੇ 'ਤੇ ਸ਼ੋਭਾ ਯਾਤਰਾ ਦਾ ਆਯੋਜਨ - Organised

ਪੂਰੇ ਦੇਸ਼ ਵਿੱਚ ਰਾਮਨਵਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਬਠਿੰਡਾ ਵਿਖੇ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਹਿੱਸਾ ਲਿਆ।

ਰਾਮਨੌਮੀ ਦੇ ਸ਼ੁਭ ਦਿਹਾੜੇ ਦੇ 'ਤੇ ਸ਼ੋਭਾ ਯਾਤਰਾ ਦਾ ਆਯੋਜਨ

By

Published : Apr 13, 2019, 10:00 AM IST

ਬਠਿੰਡਾ : ਜ਼ਿਲ੍ਹੇ ਵਿੱਚ ਰਾਮਨਵਮੀ ਦੇ ਸ਼ੁਭ ਦਿਹਾੜੇ ਉੱਤੇ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਰਾਮਨਵਮੀ ਦੀ ਸ਼ੋਭਾ ਯਾਤਰਾ ਦਾ ਆਯੋਜਨ ਸ਼ਰਧਾਲੂਆਂ ਵੱਲੋਂ ਕੀਤਾ ਗਿਆ ਸੀ। ਇਸ ਵਿੱਚ ਬੱਚਿਆਂ,ਔਰਤਾਂ ਸਮੇਤ ਹਰ ਵਰਗ ਦੇ ਲੋਕ ਸ਼ਾਮਲ ਹੋਏ।

ਰਾਮਨੌਮੀ ਦੇ ਸ਼ੁਭ ਦਿਹਾੜੇ ਦੇ 'ਤੇ ਸ਼ੋਭਾ ਯਾਤਰਾ ਦਾ ਆਯੋਜਨ

ਇਸ ਸ਼ੋਭਾ ਯਾਤਰਾ 'ਚ ਭਗਵਾਨ ਸ੍ਰੀ ਰਾਮ ਚੰਦਰ, ਲਛਮਣ ਅਤੇ ਸੀਤਾ ਮਾਤਾ ,ਹਨੂਮਾਨ ਦੇ ਰੂਪ ਦੀ ਝਾਕੀਆਂ ਵੀ ਕੱਢੀਆਂ ਗਈਆਂ। ਇਹ ਝਾਕੀਆਂ ਸ਼ੋਭਾ ਯਾਤਰਾ ਦੇ ਦੌਰਾਨ ਖਿੱਚ ਦਾ ਕੇਂਦਰ ਰਹੀਆਂ। ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣ ਵਾਲੀ ਸੰਗਤਾਂ ਲਈ ਥਾਂ-ਥਾਂ ਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਸਨ। ਸੰਗਤਾਂ ਨੇ ਪੂਰੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿੱਚ ਹਿੱਸਾ ਲਿਆ ਅਤੇ ਨੱਚ-ਗਾ ਕੇ ਖੁਸ਼ੀ ਮਨਾਈ।

ABOUT THE AUTHOR

...view details