ਬਠਿੰਡਾ: ਪੰਜਾਬ ਤੋਂ ਇਲਾਵਾ ਪੂਰੇ ਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਬਠਿੰਡਾ ਦੇ ਥਰਮਲ ਪਲਾਂਟ ਦੇ 2 ਯੂਨਿਟ ਨੂੰ ਪੰਜਾਬ ਸਰਕਾਰ ਡਿਸਮੈਂਟਲ ਕਰਨ ਜਾ ਰਹੀ ਹੈ। ਇਸ ਬਾਬਤ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਸਰਕਾਰ ਦੇ ਇਸ ਫਰਮਾਨ ਤੋਂ ਕਾਫ਼ੀ ਨਾਰਾਜ਼ ਹਨ, ਕਿਉਂਕਿ ਉਨ੍ਹਾਂ ਨੂੰ ਪਹਿਲਾਂ ਸਰਕਾਰ ਵੱਲੋਂ ਉਮੀਦ ਜਤਾਈ ਜਾ ਰਹੀ ਸੀ ਕਿ ਬਠਿੰਡਾ ਦੇ ਖੰਨਾ ਪਲਾਂਟ ਪਰਾਲੀ ਨਾਲ ਚਲਾਉਣਾ ਹੈ।
ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣਾ ਇਹ ਫ਼ੈਸਲਾ ਤੁਰੰਤ ਵਾਪਸ ਲਵੇ। ਉਨ੍ਹਾਂ ਨੇ ਦੱਸਿਆ ਕਿ ਕਰੀਬ ਪੰਜ ਹਜ਼ਾਰ ਕਰਮਚਾਰੀ ਇਸ ਥਰਮਲ ਪਲਾਂਟ ਨਾਲ ਜੁੜੇ ਹੋਏ ਸਨ ਜਿਨ੍ਹਾਂ ਨੂੰ ਸਰਕਾਰ ਨੇ ਏਧਰ ਉਧਰ ਬਦਲ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇ ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵੱਲੋਂ 50 ਸਾਲ ਪਹਿਲਾਂ ਬਣਾਇਆ ਗਿਆ ਸੀ ਤੇ ਹੁਣ ਪੰਜਾਬ ਸਰਕਾਰ 50 ਸਾਲ ਬਾਅਦ ਦਾ ਸਾਲ ਬਾਅਦ ਇਸ ਦੇ ਦੋ ਯੂਨਿਟ ਨੂੰ ਤੋੜਨ ਜਾ ਰਹੀ ਹੈ