ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ 'ਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਨਾਮ ਵੀ ਸ਼ਾਮਲ ਹੈ। ਇਸ ਦੇ ਚੱਲਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਸੁਖਬੀਰ ਬਾਦਲ ਵਲੋਂ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ। ਜਿਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਰੱਦ ਕਰ ਦਿੱਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।
ਦੱਸ ਦਈਏ ਕਿ ਸੁਖਬੀਰ ਬਾਦਲ ਵਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ 'ਚ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦੋਂਕਿ ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।