ਬਠਿੰਡਾ: ਕੋਰੋਨਾ ਵਾਇਰਸ ਦੇ ਚੱਲਦੇ ਬਠਿੰਡਾ ਦੇ ਰਾਮਪੁਰਾ ਫੂਲ ਵਿਖੇ ਬੱਸ ਸਟੈਂਡ ਪੂਰੀ ਤਰ੍ਹਾਂ ਨਾਲ ਬੰਦ ਹੈ। ਇਸਦੇ ਚਲਦੇ ਮੁਸਾਫਰਾਂ ਨੂੰ ਬੇਹਦ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਮਪੁਰਾ ਫੂਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੈਤਰਿਕ ਪਿੰਡ ਹੈ। ਕੈਪਟਨ ਦੇ ਲੋਕ ਇਨ੍ਹੀਂ ਦਿਨੀਂ ਸੜਕ ਦੀ ਸਮੱਸਿਆ ਤੋਂ ਜੂਝ ਰਹੇ ਹਨ।
ਰਾਮਪੁਰਾ ਫੂਲ ਦੇ ਬੱਸ ਸਟੈਂਡ ਉੱਤੇ ਛਾਇਆ ਸੰਨਾਟਾ - Rampura Phool patiala
ਕੋਰੋਨਾ ਵਾਇਰਸ ਕਾਰਨ ਪੰਜਾਬ ਨੂੰ ਬੰਦ ਕਰ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ 'ਚ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਬਠਿੰਡਾ ਦੇ ਰਾਮਪੁਰਾ ਫੂਲ ਵਿਖੇ ਬੱਸ ਸਟੈਂਡ ਪੂਰੀ ਤਰ੍ਹਾਂ ਨਾਲ ਬੰਦ ਹੈ।
ਕੈਪਟਨ ਦੇ ਸ਼ਹਿਰ ਰਾਮਪੁਰਾ ਦੇ ਨਾਲ ਜੋੜਨ ਵਾਲੀ ਇਕਲੌਤੀ ਸੜਕ ਕਾਫ਼ੀ ਖ਼ਰਾਬ ਹੈ, ਹਾਲਤ ਇਨ੍ਹੇ ਖ਼ਰਾਬ ਹਨ ਕਿ ਲੋਕਾਂ ਨੂੰ ਅਨੇਕਾਂ ਪ੍ਰੇਸ਼ਾਨੀ ਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦੀ ਮੰਗ ਹੈ ਕਿ ਜਲਦੀ ਸੜਕ ਨੂੰ ਬਣਾਇਆ ਜਾਏ ਤਾਂ ਜੋਂ ਪ੍ਰੇਸ਼ਾਨੀ ਘਟੇ ਅਤੇ ਸੜਕ ਹਾਦਸਿਆਂ ਵਿੱਚ ਕਟੌਤੀ ਆ ਸਕੇ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੰਜਾਬ ਨੂੰ ਬੰਦ ਕਰ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ 'ਚ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਚਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਜਨਤਕ ਕਰਫਿਊ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਸਾਰੇ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਬੇਨਤੀ ਕੀਤੀ ਜਾ ਰਹੀ ਹੈ।