ਬਠਿੰਡਾ : ਪਿੰਡ ਗਿੱਦੜ ਵਿੱਚ ਇੱਕ 5 ਸਾਲ ਦੇ ਮਾਸੂਮ ਬੱਚੇ ਨੂੰ ਆਵਾਰਾ ਕੁੱਤੇ ਵੱਲੋਂ ਨੋਚ-ਨੋਚ ਕੇ ਖਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇੱਕ ਹਲਕੇ ਕੁੱਤੇ ਨੇ ਪੰਜ ਸਾਲਾਂ ਦੇ ਹਰਮਨ ਸਿੰਘ ਨਾਂ ਦੇ ਬੱਚੇ ਨੂੰ ਮੂੰਹ ਤੋਂ ਬੁਰੀ ਤਰ੍ਹਾਂ ਵੱਢ ਲਿਆ ਜਿਸ ਦੇ ਕੱਨ, ਬੁੱਲ ਅਤੇ ਗਰਦਨ 'ਤੇ ਕਾਫੀ ਦੰਦ ਮਾਰੇ ਗਏ ਸੀ। ਬੱਚੇ ਨੂੰ ਨਥਾਣਾ ਦੇ ਸਿਵਲ ਹਸਪਤਾਲ ਵਿੱਚ ਲਿਜਾਂਦਾ ਗਿਆ ਡਾਕਟਰਾਂ ਨੇ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਹੈ। ਫਿਲਹਾਲ ਬੱਚੇ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਰੱਖਿਆ ਗਿਆ ਹੈ।
ਇਲਾਜ ਕਰ ਰਹੇ ਸਿਵਲ ਹਸਪਤਾਲ ਬਠਿੰਡਾ ਦੇ ਡਾਕਟਰ ਨੇ ਦੱਸਿਆ ਕਿ ਕੁੱਤੇ ਨੇ ਬੱਚੇ ਦੇ ਮੂੰਹ, ਬੁੱਲ੍ਹਾਂ ,ਗਰਦਨ ਅਤੇ ਕੰਨ ਉੱਤੇ ਹਮਲਾ ਕੀਤਾ ਹੈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਹੈ। ਬੱਚੇ ਦਾ ਇਲਾਜ ਜਾਰੀ ਹੈ ਅਤੇ ਉਸ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ।
5 ਸਾਲਾ ਬੱਚੇ ਨੂੰ ਅਵਾਰਾ ਕੁੱਤੇ ਨੇ ਨੋਚਿਆ ਹਾਦਸੇ ਬਾਰੇ ਇੱਕ ਪਿੰਡਵਾਸੀ ਇਕਬਾਲ ਸਿੰਘ ਨੇ ਦੱਸਿਆ ਕਿ ਪੰਜ ਸਾਲਾ ਹਰਮਨ ਗਲੀ ਵਿੱਚ ਖੇਡ ਰਿਹਾ ਸੀ ਕਿ ਅਚਾਨਕ ਇੱਕ ਹਲਕੇ ਕੁੱਤੇ ਨੇ ਬੱਚੇ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੂਰੀ ਤਰ੍ਹਾਂ ਵੱਡ ਲਿਆ। ਇਕਬਾਲ ਸਿੰਘ ਨੇ ਦੱਸਿਆ ਕਿ ਪਿੰਡ 'ਚ ਬਹੁਤ ਸਾਰੇ ਆਵਾਰਾ ਕੁੱਤੇ ਫਿਰਦੇ ਹਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਉੱਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੇ ਪਿੰਡ ਦੋਰਾਹਾ ਵਿਖੇ ਵੀ ਅਵਾਰਾ ਕੁੱਤੇ ਵੱਲੋਂ ਇੱਕ 4 ਸਾਲਾ ਬੱਚੇ ਉੱਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਫਿਲਹਾਲ ਲੋਕਾਂ ਦੀ ਇਸ ਸਮੱਸਿਆ ਦੇ ਹਲ ਲਈ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ। ਸਰਕਾਰ ਨੂੰ ਇਸ ਸਮੱਸਿਆ ਉੱਤੇ ਧਿਆਨ ਦੇਣਾ ਚਾਹੀਦਾ ਹੈ।